ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਦੀ ਕੁਰਸੀ ਖੋਹਣ ਤੋਂ ਬਾਅਦ ਕੈਪਟਨ ਨੇ ਪਾਰਟੀ ਵਿਰੁੱਧ 'ਬਗਾਵਤ' ਸ਼ੁਰੂ ਕਰ ਦਿੱਤੀ ਸੀ। ਦੱਸ ਦਈਏ ਕਿ ਪਿਛਲੇ ਦਿਨੀਂ ਹਾਈਕਮਾਨ ਨੇ ਕੈਪਟਨ ਦਾ ਮੁੱਖ ਮੰਤਰੀ ਵਜੋਂ ਅਸਤੀਫਾ ਲੈ ਲਿਆ ਸੀ। ਕੈਪਟਨ ਨੇ ਹਾਈਕਮਾਨ ਉਤੇ ਜਲੀਲ ਕਰਨ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਉਨ੍ਹਾਂ ਸਾਫ ਕਰ ਦਿੱਤਾ ਸੀ ਕਿ ਉਹ ਹੁਣ ਕਾਂਗਰਸ ਪਾਰਟੀ ਤੋਂ ਵੱਖ ਹੋ ਜਾਣਗੇ।
ਉਨ੍ਹਾਂ ਨੇ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ ਤੇ ਆਖਿਆ ਸੀ ਕਿ ਪਾਰਟੀ ਬਣਾਉਣ ਤੋਂ ਪਹਿਲਾਂ ਉਹ ਕਾਂਗਰਸ ਤੋਂ ਆਪਣਾ ਅਸਤੀਫਾ ਦੇ ਦੇਣਗੇ। ਉਹ ਆਉਣ ਵਾਲੇ ਦਿਨਾਂ ਵਿਚ ਆਪਣੀ ਵੱਖਰੀ ਪਾਰਟੀ ਦਾ ਐਲਾਨ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਭਾਜਪਾ ਨਾਲ ਵੀ ਸੀਟਾਂ ਦੀ ਵੰਡ ਨੂੰ ਲੈ ਕੇ ਗੱਲ ਤੁਰਨ ਵੱਲ ਇਸ਼ਾਰਾ ਕੀਤਾ ਹੈ।