ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਪੰਜਾਬ 'ਚ 7 ਕਿਲੋ ਵਾਟ ਤੱਕ ਦੇ ਖਪਤਕਾਰਾਂ ਲਈ ਬਿਜਲੀ ਪ੍ਰਤੀ ਯੂਨਿਟ 3 ਰੁਪਏ ਸਸਤੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੇ ਹੁਣ ਹੜਤਾਲ ਨਾ ਕਰਨ ਦਾ ਵਾਅਦਾ ਕੀਤਾ ਹੈ। ਇਸ ਨਾਲ ਸਰਕਾਰ 'ਤੇ ਹਰ ਮਹੀਨੇ 440 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਦੂਜਾ ਖੇਤੀ ਸੁਧਾਰ ਕਾਨੂੰਨ ਹੈ। ਸੂਬਾ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਲਈ ਆਪਣਾ ਕਾਨੂੰਨ ਲਿਆ ਸਕਦਾ ਹੈ। ਇਸ ਤੋਂ ਇਲਾਵਾ ਸੂਬਾ ਆਪਣਾ ਨਵਾਂ ਕਾਨੂੰਨ ਲਿਆ ਸਕਦਾ ਹੈ ਜਿਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ ਦੇਣ ਦਾ ਮੁੱਦਾ ਵੀ ਵਿਚਾਰਿਆ ਜਾ ਰਿਹਾ ਹੈ।
ਸੀਐਮ ਚੰਨੀ ਨੇ ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਤੋਂ ਵੀ ਰਾਏ ਮੰਗੀ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ 440 ਕਰੋੜ ਦਾ ਵੱਡਾ ਤੋਹਫਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਨੂੰ 11% ਡੀਏ ਦੇਣ ਦਾ ਐਲਾਨ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਬਾਰੇ ਕਾਨੂੰਨ ਨੂੰ ਕੈਬਨਿਟ ਦੀ 'ਚ ਰੱਦ ਕਰਨ ਦੀ ਮਨਜ਼ੂਰੀ ਮਿਲ ਸਕਦੀ ਹੈ। ਕੇਂਦਰ ਸਰਕਾਰ ਨੇ ਸਰਹੱਦ ਤੋਂ ਬੀਐਸਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾ ਦਿੱਤਾ ਹੈ ਜਿਸ ਕਰਕੇ ਸੂਬੇ 'ਚ ਸਿਆਸੀ ਪਾਰਾ ਹਾਈ ਹੈ ਤੇ ਹਰ ਪਾਰਟੀ ਕੇੰਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀ ਹੈ।
ਮੁੱਖ ਮੰਤਰੀ ਦੇ ਪੱਤਰ ਦੇ ਬਾਵਜੂਦ ਕੇਂਦਰ ਇਸ ਫੈਸਲੇ 'ਤੇ ਕਾਇਮ ਹੈ। ਸਰਕਾਰ ਨਵਾਂ ਕਾਨੂੰਨ ਲਿਆ ਕੇ ਕੇਂਦਰ ਦੇ ਇਸ ਨੋਟੀਫਿਕੇਸ਼ਨ ਨੂੰ ਰੋਕ ਸਕਦੀ ਹੈ ਜਾਂ ਰੱਦ ਕਰ ਸਕਦੀ ਹੈ। ਕੈਬਿਨਟ ਮਟਿੰਗ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਖੁਦ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦੇਣਗੇ। ਮੁੱਖ ਮੰਤਰੀ ਦੇ ਇਸ ਦਾਅਵੇ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਦੀਆਂ ਨਜ਼ਰਾਂ ਵੀ ਇਸ 'ਤੇ ਟਿਕੀਆਂ ਹੋਈਆਂ ਹਨ। ਫਿਲਹਾਲ ਇੱਕ-ਦੋ ਕਰੀਬੀ ਮੰਤਰੀਆਂ ਨੂੰ ਛੱਡ ਕੇ ਮੁੱਖ ਮੰਤਰੀ ਦੇ ਦਾਅਵੇ ਬਾਰੇ ਕਿਸੇ ਨੂੰ ਪਤਾ ਨਹੀਂ।