CM ਚੰਨੀ ਦਾ ਸਭ ਤੋਂ ਵੱਡਾ ਤੋਹਫਾ, ਹੁਣ ਸਿਰਫ ਐਨ੍ਹਾਂ ਆਵੇਗਾ ਬਿਜਲੀ ਦਾ ਬਿੱਲ

Tags

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਸ਼ਾਮ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫੇ ਦੇ ਦਿੱਤਾ ਹੈ। ਮੁੱਖ ਮੰਤਰੀ ਨੇ ਕੱਲ੍ਹ ਇਕ ਟਵੀਟ ਕੀਤਾ ਸੀ ਕਿ ਉਹ ਪਹਿਲੀ ਨਵੰਬਰ ਨੂੰ ਸ਼ਾਮ 4 ਵਜੇ ਇਤਿਹਾਸਕ ਫੈਸਲਾ ਲੈਣ ਜਾ ਰਹੇ ਹਨ।ਉਹਨਾਂ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 7 ਕਿਲੋ ਵਾਟ ਤੱਕ ਦੇ ਉਪਭੋਗਤਾਵਾਂ ਲਈ ਬਿਜਲੀ ਦਰਾਂ 'ਚ 3 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਦਾ ਐਲਾਨ ਕਰੀਬ ਡੇਢ-ਦੋ ਮਹੀਨਿਆਂ ਵਿੱਚ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਦੀ ਤਰਫੋਂ ਵੱਡਾ ਸਿਆਸੀ ਦਾਅ ਖੇਡਿਆ ਹੈ।

ਨਵੀਂ ਦਰਾਂ ਅੱਜ ਤੋਂ ਹੀ ਲਾਗੂ ਹੋਣਗੀਆਂ ਅਤੇ 100 ਯੂਨਿਟ ਤੱਕ 1 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿੱਲ ਆਏਗਾ।ਸੋਮਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਘਰੇਲੂ ਬਿਜਲੀ ਦੀਆਂ ਦਰਾਂ ਵਿੱਚ 3 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਬਾਅਦ 100 ਯੂਨਿਟ ਤੱਕ ਬਿਜਲੀ ਦੀ ਦਰ 4.19 ਪੈਸੇ ਤੋਂ ਘਟ ਕੇ 1.19 ਰੁਪਏ ਹੋ ਜਾਵੇਗੀ। ਇਸ ਦੇ ਨਾਲ ਹੀ 100 ਤੋਂ 300 ਯੂਨਿਟਾਂ ਲਈ ਇਹ ਦਰ 7 ਰੁਪਏ ਤੋਂ ਘਟ ਕੇ 4.01 ਰੁਪਏ ਅਤੇ ਇਸ ਤੋਂ ਉੱਪਰ 5.76 ਰੁਪਏ ਪ੍ਰਤੀ ਯੂਨਿਟ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਨੂੰ 3316 ਕਰੋੜ ਰੁਪਏ ਦੀ ਸਬਸਿਡੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਰਿਆਂ ਲਈ 300 ਯੂਨਿਟ ਬਿਜਲੀ ਮੁਆਫ਼ ਕਰਨਾ ਮੁਸ਼ਕਲ ਹੈ ਕਿਉਂਕਿ ਪੰਜਾਬ ਵਿੱਚ ਬਿਜਲੀ ਦਾ ਬੁਨਿਆਦੀ ਢਾਂਚਾ ਹੋਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ 2 ਕਿਲੋਵਾਟ ਤੱਕ ਦੇ 53 ਲੱਖ ਗਾਹਕਾਂ ਦੇ ਕਰੀਬ 1500 ਕਰੋੜ ਰੁਪਏ ਦੇ ਬਿੱਲ ਮੁਆਫ਼ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਸਸਤੀ ਬਿਜਲੀ ਦਾ ਲਾਭ ਕਿਸੇ ਵਿਸ਼ੇਸ਼ ਜਾਤ ਜਾਂ ਧਰਮ ਨੂੰ ਨਹੀਂ ਸਗੋਂ ਹਰ ਖਪਤਕਾਰ ਨੂੰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 72 ਲੱਖ ਖਪਤਕਾਰ ਹਨ। ਜਿਸ ਵਿੱਚੋਂ 95% ਖਪਤਕਾਰ ਇਸ ਵਿੱਚ ਸ਼ਾਮਲ ਹੋਣਗੇ। ਸਿਰਫ਼ 5% ਲੋਕ ਹੀ ਇਸ ਦੇ ਘੇਰੇ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਦੇਸ਼ ਵਿੱਚ ਸਭ ਤੋਂ ਘੱਟ ਦਰ ਹੋਵੇਗੀ। ਜਿਸ ਨੂੰ ਉਹ ਅੱਜ ਤੋਂ ਹੀ ਲਾਗੂ ਕਰ ਰਿਹਾ ਹੈ।