ਡਿਪਟੀ CM ਸੁਖਜਿੰਦਰ ਰੰਧਾਵਾ ਦਾ ਪੰਜਾਬ ਪੁਲਿਸ ਤੇ ਵੱਡਾ ਐਕਸ਼ਨ

Tags

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਸ ਵਿਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਸ ਵਿਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਅੱਜ ਇਥੇ ਪ੍ਰੈਸ ਬਿਆਨ ਵਿਚ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ-ਅੰਦਰ ਸੌਂਪਣ ਲਈ ਆਖਿਆ ਹੈ।