ਸਵੇਰੇ ਹੀ ‘ਆਪ’ ਆਗੂ ਦਾ ਵੱਡਾ ਧਮਾਕਾ, ਸੋਚਾਂ ‘ਚ ਪਾਈ ਚੰਨੀ ਸਰਕਾਰ!

Tags

ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਦਸਤਕ ਦੇਣ ਦੇ ਸਮੇਂ ਤੋਂ ਹੀ ਪਾਰਟੀ ਲਈ ਬੇਤਹਾਸ਼ਾ ਕੰਮ ਕਰ ਰਹੇ ਰਣਬੀਰ ਸਿੰਘ ਭੁੱਲਰ ਨੂੰ ਆਖ਼ਰ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ, ਜਿਸਨੂੰ ਲੈ ਕੇ ਪਾਰਟੀ ਦੇ ਆਹੁਦੇਦਾਰਾਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਵੱਲੋਂ ਕੀਤੇ ਐਲਾਣ ਦੇ ਨਾਲ ਹੁਣ ਜ਼ਿਲ੍ਹੇ ਦੀਆਂ ਚਾਰ ਸੀਟਾਂ ਵਿੱਚੋਂ ਤਿੰਨ ਸੀਟਾਂ ਤੋਂ ਉਮੀਦਵਾਰ ਮੈਦਾਨ ਵਿਚ ਉਤਰ ਚੁੱਕੇ ਹਨ। ਇਸ ਤੋਂ ਪਹਿਲੋਂ ਹਲਕਾ ਜ਼ੀਰਾ ਤੋਂ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਸ਼ੂ ਬਾਂਗੜ ਨੂੰ ਆਪ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਰਣਬੀਰ ਭੁੱਲਰ ਦੇ ਐਲਾਨ ਦੇ ਨਾਲ ਹੀ ਉਨ੍ਹਾਂ ਦੇ ਦਫਤਰ ਵਿਚ ਇਕੱਤਰ ਹੋਏ ਸਮੱਰਥਕਾਂ ਦੇ ਵੱਡੇ ਇਕੱਠ ਨੇ ਲੱਡੂ ਵੰਡੇ, ਢੋਲ ਵਜਾਏ ਅਤੇ ਅਤਿਸ਼ਬਾਜੀ ਚਲਾ ਕੇ ਉਹਨਾਂ ਦਾ ਭਰਪੂਰ ਸਵਾਗਤ ਕੀਤਾ। ਗੱਲਬਾਤ ਕਰਦੇ ਸ਼ਹਿਰੀ ਹਲਕੇ ਦੇ ਉਮੀਦਵਾਰ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰੀ ਹਲਕਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਅਤੇ ਸਹਿਯੋਗ ਦੇ ਉਹ ਸਦਾ ਰਿਣੀ ਰਹਿਣਗੇ। ਉਹਨਾਂ ਕਿਹਾ ਕਿ ਹਲਕੇ ਤੋਂ ਵੱਡੀ ਲੀਡ ਨਾਲ ਸੀਟ ਜਿੱਤ ਕੇ ਸੀਟ ਪਾਰਟੀ ਦੀ ਝੋਲੀ ’ਚ ਪਾਵਾਂਗਾ ਅਤੇ ਹਲਕੇ ਵਿਚੋਂ ਪਾਰਟੀ ਦੀਆਂ ਨੀਤੀਆਂ ਅਨੁਸਾਰ ਭ੍ਰਿਸ਼ਟਾਚਾਰੀ ਖਤਮ ਕਰਾਂਗਾ, ਰੋਜ਼ਗਾਰ ਅਤੇ ਤਰੱਕੀ ਦੇ ਰਸਤੇ ਖੋਲਣ ਲਈ ਦਿਨ ਰਾਤ ਯਤਨ ਕਰਾਂਗਾ।