ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਟ੍ਰਾਂਸਪੋਰਟ ਲਈ ਮੈਨੀਫੈਸਟੋ ਜਾਰੀ ਕਰਕੇ ਟਰਾਂਸਪੋਰਟਰਾਂ ਲਈ ਵੱਡੇ ਐਲਾਨ ਕੀਤੇ ਹਨ। ਇਸ ਦੇ ਨਾਲ ਹੀ ਟਰੱਕ ਆਪਰੇਟਰਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਵਾਂ ਦੇਣ ਦਾ ਐਲਾਨ ਵੀ ਕੀਤਾ ਹੈ। ਉਹਨਾਂ ਨੇ ਬੁੱਧਵਾਰ ਨੂੰ ਕਿਹਾ ਕਿ ਸੱਤਾ ਵਿੱਚ ਆਉਣ 'ਤੇ ਟਰਾਂਸਪੋਰਟਰਾਂ ਦਾ ਸ਼ੋਸ਼ਣ ਨਹੀਂ ਹੋਵੇਗਾ। ਇਸ ਦੌਰਾਨ ਅੰਮ੍ਰਿਤਸਰ ਵਿੱਚ ਟਰਾਂਸਪੋਰਟ ਪਾਲਿਸੀ ਦਾ ਐਲਾਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਟਰਾਂਸਪੋਰਟਰ ਵੈਲਫੇਅਰ ਬੋਰਡ ਦਾ ਗਠਨ ਕੀਤਾ ਜਾਵੇਗਾ।
ਇਸ ਦੌਰਾਨ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਕਮੇਟੀਆਂ ਵਿੱਚ ਟਰੱਕ ਅਪਰੇਟਰ ਅਤੇ ਵਪਾਰੀ ਮੈਂਬਰ ਹੋਣਗੇ ਜੋ ਕਿ ਐਸ.ਡੀ.ਐਮਜ਼ ਤੱਕ ਮਸਲਿਆਂ ਨੂੰ ਹੱਲ ਕਰਨਗੇ। ਇਸੇ ਤਰ੍ਹਾਂ ਐਸ.ਡੀ.ਐਮਜ਼ ਪਹਿਲ ਦੇ ਆਧਾਰ 'ਤੇ ਮਸਲਿਆਂ ਨੂੰ ਹੱਲ ਕਰਨਗੇ। ਬੋਰਡ ਵਿੱਚ ਆਟੋਰਿਕਸ਼ਾ, ਟੈਂਪੂ ਟਰੈਵਲਰ, ਚਾਰ ਪਹੀਆ ਵਾਹਨ, ਬੱਸ ਅਤੇ ਟਰੱਕ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਨੇ ਛੋਟੀਆਂ ਟਰੱਕ ਯੂਨੀਅਨਾਂ ਖਤਮ ਕਰ ਦਿੱਤੀਆਂ ਹਨ। ਜੇਕਰ ਅਕਾਲੀ ਦਲ ਸੱਤਾ ਵਿੱਚ ਆਇਆ ਤਾਂ ਟਰੱਕ ਯੂਨੀਅਨਾਂ ਬਹਾਲ ਕਰ ਦਿੱਤੀਆਂ ਜਾਣਗੀਆਂ।"
ਉਨ੍ਹਾਂ ਵਾਅਦਾ ਕੀਤਾ ਕਿ ਟਰਾਂਸਪੋਰਟੇਸ਼ਨ ਦੇ ਟੈਂਡਰ ਵੀ ਟਰੱਕ ਯੂਨੀਅਨ ਦੇ ਮੈਂਬਰਾਂ ਨੂੰ ਦਿੱਤੇ ਜਾਣਗੇ। ਹਾਲਾਂਕਿ, ਜਿਨ੍ਹਾਂ ਕੋਲ ਟਰੱਕ ਨਹੀਂ ਹਨ, ਉਨ੍ਹਾਂ ਨੂੰ ਟੈਂਡਰ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਢੋਆ-ਢੁਆਈ ਵਾਲੇ ਵਾਹਨਾਂ ਦੇ ਦਸਤਾਵੇਜ਼ ਸਾਲ ਵਿੱਚ ਇੱਕ ਵਾਰ ਚੈੱਕ ਕੀਤੇ ਜਾਣਗੇ ਤੇ ਜਾਂਚ ਤੋਂ ਬਾਅਦ, ਇੱਕ ਸਾਲ ਦੀ ਮਿਆਦ ਲਈ ਇੱਕ ਸਟਿੱਕਰ ਜਾਰੀ ਕੀਤਾ ਜਾਵੇਗਾ।