CM ਚੰਨੀ ਦਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ, ਬਾਗੋ-ਬਾਗ ਕਰਤੇ ਲੋਕ

Tags

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਲਜ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਮੁਫਤ ਬੱਸ ਪਾਸ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 400 ਕਰੋੜ ਰੁਪਏ ਦੀ ਲਾਗਤ ਨਾਲ 842 ਬੱਸਾਂ ਖਰੀਦਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਖ਼ੁਦ ਬੱਸ ਚਲਾ ਕੇ ਇਨ੍ਹਾਂ ਵਿੱਚੋਂ 58 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੁੱਖ ਮੰਤਰੀ ਚੰਨੀ ਨੇ 58 ਬੱਸਾਂ ਨੂੰ ਹਰੀ ਝੰਡੀ ਦਿੰਦਿਆਂ ਸੂਬੇ ਦੇ ਲੋਕਾਂ ਖਾਸ ਕਰਕੇ ਔਰਤਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਜੋ ਹੁਣ ਨਵੀਆਂ ਬੱਸਾਂ ਵਿੱਚ ਮੁਫਤ ਸਫ਼ਰ ਦਾ ਆਨੰਦ ਲੈ ਸਕਣਗੇ।

ਪੰਜਾਬ ਸਰਕਾਰ ਨੇ ਔਰਤਾਂ ਨੂੰ ਪਹਿਲਾਂ ਹੀ ਮੁਫਤ ਸਫਰ ਦੀ ਸਹੂਲਤ ਦਿੱਤੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਂਗਣਵਾੜੀ ਵਰਕਰਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਸਿਹਤ ਬੀਮਾ ਦਿੱਤਾ ਹੈ। ਸੀਐਮ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਮਿਲਣਗੇ ਤੇ ਆਂਗਣਵਾੜੀ ਵਰਕਰਾਂ ਦਾ 5 ਲੱਖ ਦਾ ਸਿਹਤ ਬੀਮਾ ਵੀ ਸਰਕਾਰ ਵੱਲੋਂ ਕੀਤਾ ਜਾਵੇਗਾ। ਦਰਅਸਲ ਆਂਗਣਵਾੜੀ ਵਰਕਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਚੋਣਾਂ ਨੇੜੇ ਆਉਣ ਕਰਕੇ ਮੁੱਖ ਮੰਤਰੀ ਚੰਨੀ ਹਰ ਵਰਗ ਨੂੰ ਸ਼ਾਂਤ ਕਰਨ ਵਿੱਚ ਲੱਗੇ ਹੋਏ ਹਨ। ਇਸ ਲਈ ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ।