ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਬਾਰੇ ਆਈ ਇਹ ਮਾੜੀ ਖਬਰ

Tags

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਗੱਲ ਦੀ ਜਾਣਕਾਰੀ ਰਵੀਨ ਠੁਕਰਾਲ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੀ ਕੋਰੋਨਾ ਦੀ ਲਪੇਟ ’ਚ ਆ ਚੁੱਕੇ ਹਨ।

ਦੱਸ ਦੇਈਏ ਕਿ ਪਿਛਲੇ 5 ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ।