ਪੰਜਾਬ ਅੰਦਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੱਡੀਆਂ ਰੈਲੀਆਂ, ਸਮਾਗਮਾਂ ਅਤੇ ਮੀਟਿੰਗਾ ਦੀ ਥਾਂ ਘਰ-ਘਰ ਜਾ ਕੇ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਆਪਣੀ ਇਸੇ ਮੁਹਿੰਮ ਦੀ ਸ਼ੁਰੂਆਤ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਖਰੜ ਦੇ ਪਿੰਡ ਖਾਨਪੂਰ ਤੋਂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਲੋਕਾਂ ਅੱਗੇ 10 ਏਜੰਡੇ ਰੱਖੇ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਹਰ ਪੰਜਾਬੀ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਤੋਂ ਇਲਾਵਾ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਹਲਕਾ ਖਰੜ ਤੋਂ ਪਾਰਟੀ ਉਮੀਦਵਾਰ ਅਨਮੋਲ ਗਗਨ ਮਾਨ ਵੀ ਮੌਜੂਦ ਸਨ। ਇਸ ਦੌਰਾਨ ਕੇਜਰੀਵਾਲ ਨੇ ਘਰ-ਘਰ ਜਾ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਆਮ ਆਦਮੀ ਪਾਰਟੀ ਨੂੰ ਦਿੱਲੀ ਵਾਂਗ ਪੰਜਾਬ ਅੰਦਰ ਵੀ ਮਜ਼ਬੂਤ ਕਰ ਇੱਥੇ ਵੀ ਆਮ ਲੋਕਾਂ ਦੀ ਸਰਕਾਰ ਮਤਲਬ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।