ਪੰਜਾਬ ਚੋਣਾਂ ਤੋ ਪਹਿਲਾਂ ਕੈਪਟਨ ਦੇ ਗੜ੍ਹ ਚ ਕਾਂਗਰਸ ਲਈ ਵੱਡੀ ਖੁਸ਼ਖਬਰੀ

Tags

ਪਟਿਆਲਾ ਦੇ ਸਾਬਕਾ ਮੇਅਰ ਤੇ ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਦਾ ਪੱਲਾ ਫੜ ਲਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਪਟਿਆਲਾ ਸ਼ਹਿਰ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨਣ ਦੇ ਵੀ ਸੰਕੇਤ ਦਿੱਤੇ ਹਨ। ਜੇਕਰ ਕਾਂਗਰਸ ਵਿਸ਼ਨੂੰ ਸ਼ਰਮਾ ਨੂੰ ਉਮੀਦਵਾਰ ਐਲਾਨਦੀ ਹੈ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦਿੰਦੇ ਨਜ਼ਰ ਆਉਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਨੇ ਹੁਣ ਤਕ 86 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰਿਆਂ ਦੀ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ

ਕਾਂਗਰਸ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ’ਤੇ ਕਿਸ ਉਮੀਦਵਾਰ ਨੂੰ ਮੈਦਾਨ ਵਿਚ ਉਤਾਰ ਦੀ ਹੈ। ਹੁਣ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ ਤਾਂ ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੈਦਾਨ ਉਤਾਰ ਸਕਦੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਵਿਸ਼ਨੂੰ ਸ਼ਰਮਾ ਨੂੰ ਕਾਂਗਰਸ ਵਿਚ ਬਣਦਾ ਮਾਣ ਸਨਮਾਨ ਦਿੱਤੇ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਪਟਿਆਲਾ ਸ਼ਹਿਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਹਲਕਾ ਹੈ ਪਰ ਅਜੇ ਤਕ ਉਨ੍ਹਾਂ ਵਲੋਂ ਕਿਸੇ ਹਲਕੇ ਤੋਂ ਚੋਣ ਲੜਨ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ।