ਲਓ ਬਦਲੀ ਗਈ ਵੋਟਾਂ ਦੀ ਤਰੀਕ, ਹੁਣੇ ਆਇਆ ਫੈਸਲਾ

Tags

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਾਰੀਖ ਵਧਾ ਦਿੱਤੀ ਗਈ ਹੈ। ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਇਹ ਫੈਸਲਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੀ ਗਈ ਅਪੀਲ ਮਗਰੋਂ ਲਿਆ ਹੈ। ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਨੂੰ ਵੋਟਾਂ ਦੀ ਮਿਤੀ ਅੱਗੇ ਵਧਾਉਣ ਦੀ ਅਪੀਲ ਕੀਤੀ ਗਈ ਸੀ। ਚੋਣ ਕਮਿਸ਼ਨ ਨੇ ਇਸ ਬਾਰੇ ਅੱਜ ਅਹਿਮ ਬੈਠਕ ਕਰਕੇ ਚੋਣਾਂ ਦੀ ਤਾਰੀਖ 20 ਫਰਵਰੀ ਕਰ ਦਿੱਤੀ ਹੈ।