ਮੋਦੀ ਦੀ ਰੈਲੀ ਤੋਂ ਪਹਿਲਾਂ ਰਾਜੇਵਾਲ ਦਾ ਧਮਾਕਾ! ਬਦਲਿਆ ਫੈਸਲਾ

Tags

ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਸੂਬੇ 'ਚ ਨਵਾਂ ਗਠਜੋੜ ਦੇਖਣ ਨੂੰ ਮਿਲ ਸਕਦਾ ਹੈ। ਸੰਯੁਕਤ ਸਮਾਜ ਮੋਰਚੇ ਨੇ ਆਮ ਆਦਮੀ ਪਾਰਟੀ (AAP) ਨਾਲ ਗਠਜੋੜ ਦਾ ਰਸਤਾ ਖੁੱਲ੍ਹਾ ਰੱਖਿਆ ਹੈ। ਸੰਯੁਕਤ ਸਮਾਜ ਮੋਰਚੇ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਲਈ ਗੱਲਬਾਤ ਚੱਲ ਰਹੀ ਹੈ। ਇਸ ਤੋਂ ਪਹਿਲਾਂ ਬਲਵੀਰ ਰਾਜੇਵਾਲ ਨੇ ਐਤਵਾਰ ਨੂੰ ਦਿੱਲੀ ਜਾ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਮੁਲਾਕਾਤ ਵੀ ਕੀਤੀ। ਹਾਲਾਂਕਿ ਆਮ ਆਦਮੀ ਪਾਰਟੀ ਨੇ ਅਜੇ ਤੱਕ ਸੰਯੁਕਤ ਸਮਾਜ ਮੋਰਚੇ ਨਾਲ ਗਠਜੋੜ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ।

ਸੋਮਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਹੁਣ ਤੱਕ 100 ਤੋਂ ਵੱਧ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਬਲਵੀਰ ਰਾਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਸਾਨ ਆਗੂ ਤੋਂ ਸਿਆਸਤਦਾਨ ਬਣੇ ਬਲਵੀਰ ਰਾਜੇਵਾਲ ਨੇ ਕਿਹਾ, ''ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਸਾਡੀ ਗੱਲਬਾਤ ਚੱਲ ਰਹੀ ਹੈ। ਅਸੀਂ ਇਸ ਗੱਲ ਤੋਂ ਇਨਕਾਰ ਨਹੀਂ ਕਰ ਸਕਦੇ ਕਿ ਅਸੀਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਨਹੀਂ ਕਰਾਂਗੇ।