ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। 'ਆਪ' ਦੇ ਫਿਰੋਜ਼ਪੁਰ ਤੋਂ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਆਸ਼ੂ ਬੰਗੜ ਨੂੰ ਫਿਰੋਜ਼ਪੁਰ ਦੇਹਾਤੀ ਤੋਂ ਟਿਕਟ ਮਿਲੀ ਸੀ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਆਬਜਰਬਰ ਦਬਾਅ ਪਾ ਰਹੇ ਹਨ। ਇਸ ਕਾਰਨ ਕੰਮ ਕਰਨਾ ਔਖਾ ਹੋ ਗਿਆ ਹੈ। ਹੁਣ ਹਾਲਾਤ ਇਹ ਬਣ ਗਏ ਹਨ ਕਿ ਅਸਤੀਫਾ ਦੇਣ ਲਈ ਮਜਬੂਰ ਹੋ ਗਏ ਹਨ। ਆਸ਼ੂ ਬੰਗੜ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਤੋਂ ਲਾਏ ਗਏ ਆਬਜ਼ਰਵਰ ਦਬਾਅ ਪਾ ਰਹੇ ਹਨ। ਲੱਖਾਂ ਕਰੋੜਾਂ ਰੁਪਏ ਦੇ ਫਲੈਕਸ ਤੇ ਬੋਰਡ ਸਟਿੱਕਰ ਲਾਉਣ ਲਈ ਕਿਹਾ ਜਾ ਰਿਹਾ ਹੈ।
ਇਸ ਕਾਰਨ ਮੈਂ ਪਾਰਟੀ ਵਿੱਚ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਖੁਲਾਸੇ ਕੀਤੇ ਜਾਣਗੇ। ਆਸ਼ੂ ਬੰਗੜ ਨੇ ਕਿਹਾ ਕਿ ਦਿੱਲੀ ਤੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਅਬਜ਼ਰਵਰ ਦਬਾਅ ਪਾ ਰਹੇ ਹਨ। ਹਾਲਾਤ ਇਹ ਬਣ ਗਏ ਹਨ ਕਿ ਕੰਮ ਕਰਨਾ ਔਖਾ ਹੋ ਗਿਆ ਹੈ। ਇਸ ਲਈ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਜਾ ਰਹੀਆਂ ਹਨ।