ਪਟਿਆਲਾ ਦੇ ਸਾਬਕਾ ਮੇਅਰ ਤੇ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਹ ਤਕਰੀਬ 10 ਵਜੇ ਦੇ ਕਰੀਬ ਉਹ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਰਿਹਾਇਸ਼ ’ਤੇ ਪਹੁੰਚੇ। ਦੱਸਣਾ ਬਣਦਾ ਹੈ ਕਿ ਵਿਸ਼ਨੂੰ ਸ਼ਰਮਾ ਪਹਿਲਾਂ ਵੀ ਕਾਂਗਰਸ ਪਾਰਟੀ ਚ ਰਹੇ ਹਨ। ਪਿਛਲੀ ਵਿਧਾਨ ਸਭਾ ਚੋਣਾਂ ਨੇੜੇ ਸ਼ਰਮਾ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ। ਜਿਨ੍ਹਾਂ ਦੀ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਵਿਚ ਘਰ ਵਾਪਸੀ ਹੋਈ ਹੈ। ਅਕਾਲੀ ਦਲ ਨੂੰ ਪਟਿਆਲਾ ਵਿੱਚ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੇ ਕਾਂਗਰਸ ਦੇ ਹੱਥ ਨਾਲ ਹੱਥ ਮਿਲਾ ਲਿਆ। ਸਾਬਕਾ ਮੇਅਰ ਨੂੰ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।