ਜ਼ਮਾਨਤ ਤੋਂ ਬਾਅਦ ਬਿਕਰਮ ਮਜੀਠੀਆ ਦਾ ਵੱਡਾ ਧਮਾਕਾ! ਹਿਲਾਤੀ ਸਿਆਸਤ

Tags

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਡ-ਰੱ-ਗ-ਜ਼ ਮਾਮਲੇ 'ਚ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਹੈ। ਮਜੀਠੀਆ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਮੁਹਾਲੀ ਥਾਣੇ ਵਿੱਚ FIR ਦਰਜ ਹੋਈ ਸੀ। ਜ਼ਿਕਰਯੋਗ ਹੈ ਕਿ ਪੰਜਾਬ 'ਚ ਵਿਧਾਨ ਸਭਾ ਚੋਣ ਲਈ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਹਾਲੇ ਤਕ ਪੰਜਾਬ ਸਰਕਾਰ ਨਸ਼ੇ ਨੂੰ ਚੁਣਾਵੀ ਮੁੱਦਾ ਬਣਾਉਣ ਲਈ ਇਸ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰ ਰਹੀ ਸੀ।

5 ਜਨਵਰੀ ਨੂੰ ਹੋਈ ਸੁਣਵਾਈ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ ਜਿਸ 'ਚ ਉਨ੍ਹਾਂ ਤੋਂ ਮਜੀਠੀਆ ਦੀ ਪਟੀਸ਼ਨ 'ਤੇ 8 ਜਨਵਰੀ ਤਕ ਜਵਾਬ ਮੰਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ HC ‘ਚ ਜਵਾਬ ਸੌਂਪ ਦਿੱਤਾ ਹੈ। ਇਸ ਤੋਂ ਪਹਿਲਾਂ ਮਜੀਠੀਆ ਨੇ ਮੋਹਾਲੀ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ ਜਿਸ ਨੂੰ ਸੈਸ਼ਨ ਕੋਰਟ ਨੇ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਮਜੀਠੀਆ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਸਟਡੀ 'ਚ ਇੰਟੇਰੋਗੇਸ਼ਨ ਜ਼ਰੂਰੀ ਹੈ।