ਭਗਵੰਤ ਮਾਨ ਨੂੰ CM ਚਿਹਰਾ ਐਲਾਨਣ ਤੋਂ ਬਾਅਦ ਨਵਜੋਤ ਸਿੱਧੂ ਦਾ ਧਮਾਕਾ!

Tags

ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਚਿਹਰੇ ਦਾ ਰਸਮੀ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੋਹਾਲੀ ਪਹੁੰਚੇ ਅਤੇ ਉਨ੍ਹਾਂ ਨੇ ਭਗਵੰਤ ਮਾਨ ਦੇ ਨਾਮ ਦਾ ਐਲਾਨ ਕੀਤਾ। ਇਸ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਅਜੇ ਲਾੜਾ ਹੀ ਮਿਲਿਆ ਹੈ, ਇਸ ਲਈ ਉਨ੍ਹਾਂ ਨੂੰ ਵਧਾਈ ਹੈ ਪਰ ਵਿਆਹ ਕਰਨਾ ਹੈ ਜਾਂ ਨਹੀਂ, ਇਹ ਪੰਜਾਬ ਦੀ ਜਨਤਾ ਤੈਅ ਕਰੇਗੀ। ਅਜੇ ਦਿੱਲੀ ਦੂਰ ਹੈ। ਇਥੇ ਇਹ ਦੱਸਣਯੋਗ ਹੈ ਕਿ ਬੇਸ਼ੱਕ ਕਾਂਗਰਸ ਹਾਈਕਮਾਨ ਨੇ ਅਜੇ ਤੱਕ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਅਧਿਕਾਰਕ ਐਲਾਨ ਨਹੀਂ ਕੀਤਾ ਹੈ ਪਰ

ਕਾਂਗਰਸ ਦੇ ਅਧਿਕਾਰਕ ਟਵਿੱਟਰ ਹੈਂਡਲ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਸਿੱਧੂ ਨੇ ਇਹ ਵੀ ਆਖਿਆ ਹੈ ਕਿ ਸਾਡੀ ਹਾਈਕਮਾਨ ਜਿਹੜਾ ਵੀ ਫ਼ੈਸਲਾ ਲਵੇਗੀ, ਉਹ ਪੰਜਾਬ ਦੇ ਹਿੱਤ ਨੂੰ ਦੇਖਦੇ ਹੋਏ ਹੀ ਲਿਆ ਜਾਵੇਗਾ। ਉਨ੍ਹਾਂ ਨੂੰ ਪੰਜਾਬ ਦੀ ਜਨਤਾ ’ਤੇ ਭਰੋਸੇਾ ਹੈ ਕਿ ਉਹ ਪੰਜਾਬ ਅਤੇ ਪੰਜਾਬ ਮਾਡਲ ਨੂੰ ਹੀ ਵੋਟਾਂ ਪਾਉਣਗੇ। ਵੀਡੀਓ ’ਚ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਕਹਿ ਰਹੇ ਹਨ ਕਿ ਅਸਲੀ ਮੁੱਖ ਮੰਤਰੀ ਉਹ ਜਾਂ ਅਸਲੀ ਰਾਜਾ ਉਹ ਹੈ, ਜਿਸ ਨੂੰ ਜ਼ਬਰਦਸਤੀ ਕੁਰਸੀ ’ਤੇ ਲੈ ਕੇ ਆਇਆ ਜਾਵੇ।