ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਬਲ ਮਿਲਿਆ, ਜਦੋਂ ਕਸਬਾ ਧਨੌਲਾ ਦੇ ਤਿੰਨ ਐਮਸੀ ਕਾਂਗਰਸ ਪਾਰਟੀ ਦਾ ਪੱਲਾ ਛੱਡ ਕੇ ਆਪ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਆਪ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਮੀਤ ਹੇਅਰ ਵਲੋਂ ਵਿਰੋਧੀ ਅਕਾਲੀਆ ਅਤੇ ਕਾਂਗਰਸੀਆਂ ਉਪਰ ਜੰਮ ਦੇ ਨਿਸ਼ਾਨੇ ਸਾਧੇ ਗਏ। ਪੰਜਾਬ ਦੇ ਲੋਕ ਹੁਣ ਇਹਨਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂੰ ਹੋ ਚੁੱਕੇ ਹਨ। ਜਿਸ ਤਰ੍ਹਾ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦੇਣ ਦੇ ਨਾਲ ਨਾਲ ਭ੍ਰਿਸ਼ਟਾਚਾਰ ਮੁਕਤ ਸਮਾਜ ਦਿੱਤਾ ਹੈ। ਉਥੇ ਤਰ੍ਹਾ ਪੰਜਾਬ ਦੇ ਲੋਕ ਹੁਣ ਇਮਾਨਦਾਰ ਸਿਸਟਮ ਚਾਹੁੰਦੇ ਹਨ।
ਇਸੇ ਕਰਕੇ ਕੋਈ ਵੀ ਉਮੀਦਵਾਰ ਜਾਂ ਪਾਰਟੀ ਆਵੇ, ਇਸਦਾ ਕੋਈ ਅਸਰ ਨਹੀਂ ਪਵੇਗਾ। ਪੰਜਾਬ ਦਾ ਮਾਝਾ, ਮਾਲਵਾ ਅਤੇ ਦੋਆਬਾ ਖੇਤਰ ਵਿੱਚੋਂ ਇਕੋ ਆਵਾਜ਼ ਆ ਰਹੀ ਹੈ ਅਤੇ ਇਸ ਵਾਰ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦਿੱਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਤਿੰਨ ਮੌਜੂਦਾ ਕਾਂਗਰਸ ਪਾਰਟੀ ਦੇ ਐਮਸੀ ਵਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਸਬਾ ਧਨੌਲਾ ਸਮੇਤ ਸਮੁੱਚੇ ਹਲਕੇ ਵਿੱਚ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਮੀਤ ਹੇਅਰ ਨੇ ਕਾਂਗਰਸ ਪਾਰਟੀ ਵਲੋਂ ਬਰਨਾਲਾ ਵਿੱਚ ਕਾਂਗਰਸ ਪਾਰਟੀ ਦਾ ਉਮੀਦਵਾਰ ਬਦਲ ਕੇ ਮੁਨੀਸ਼ ਬਾਂਸਲ ਨੂੰ ਬਣਾਏ ਜਾਣ ਤੇ ਕਿਹਾ ਕਿ ਉਮੀਦਵਾਰ ਬਦਲਣ ਨਾਲ ਪਾਰਟੀ ਦੀਆਂ ਨੀਤੀਆਂ ਨਹੀਂ ਬਦਲਦੀਆਂ। ਕਾਂਗਰਸ ਪਾਰਟੀ ਨੇ ਹੁਣ ਤੱਕ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਪੰਜਾਬ ਵਿੱਚ ਮੁੱਖ ਮੰਤਰੀ ਬਦਲ ਦਿੱਤਾ ਅਤੇ ਬਰਨਾਲਾ ਵਿੱਚ ਉਮੀਦਵਾਰ ਬਦਲ ਦਿੱਤਾ। ਇਸ ਨਾਲ ਕੋਈ ਫ਼ਰਕ ਨਹੀਂ ਪੈਣਾ।