ਪੰਜਾਬ ਵਿੱਚ ਸੱਭ ਸਿਆਸੀ ਪਾਰਟੀਆਂ ਵੱਲੋਂ ਜਿਥੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਗਏ ਹਨ ਉਥੇ ਹੀ ਕੁਝ ਉਮੀਦਵਾਰਾਂ ਨੂੰ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਵਿੱਚ ਆਪਣੀ ਪਾਰਟੀ ਪ੍ਰਤੀ ਰੋਸ ਵੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵੀ ਹੋਰ ਬਹੁਤ ਸਾਰੇ ਕਾਰਨਾਂ ਦੇ ਚਲਦਿਆਂ ਹੋਇਆਂ ਕਈ ਪਾਰਟੀ ਵਰਕਰਾਂ ਤੇ ਵਿਧਾਇਕਾਂ ਵੱਲੋਂ ਆਪਣੀ ਪਾਰਟੀ ਦਾ ਸਾਥ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਹੁਣ ਅਕਾਲੀ ਦਲ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਸੁਖਬੀਰ ਬਾਦਲ ਵੱਲੋਂ ਇਸ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਦੇ ਕਾਫੀ ਲੰਮਾ ਸਮਾਂ ਰਹੇ ਓਐੱਸ ਡੀ ਸੰਦੀਪ ਸਿੰਘ ਉਰਫ਼ ਸੰਨੀ ਬਰਾੜ ਕੈਪਟਨ ਅਮਰਿੰਦਰ ਸਿੰਘ
ਨਾਲੋਂ ਤੋੜ ਵਿਛੋੜਾ ਕਰਦੇ ਹੋਏ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਵੱਲੋਂ ਜਿੱਥੇ ਓ ਐਸ ਡੀ ਦੇ ਅਹੁਦੇ ਤੋਂ ਵੀ ਆਪਣਾ ਅਸਤੀਫਾ ਦਿੱਤਾ ਹੈ ਜਿਸ ਦੇ ਬਦਲੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਸੁਖਬੀਰ ਬਾਦਲ ਵੱਲੋਂ ਜੀ ਆਇਆ ਆਖਿਆ ਹੈ ਅਤੇ ਪਾਰਟੀ ਵਿਚ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਣ ਦਾ ਭਰੋਸਾ ਦੁਆਇਆ ਗਿਆ ਅਤੇ ਉਨ੍ਹਾਂ ਵੱਲੋਂ ਸੰਨੀ ਬਰਾੜ ਨੂੰ ਆਪਣਾ ਓ ਐੱਸ ਡੀ ਨਿਯੁਕਤ ਕਰਨ ਦਾ ਵੀ ਐਲਾਨ ਕਰ ਦਿੱਤਾ ਹੈ। ਜਿੱਥੇ ਇਸ ਸਮੇਂ ਰਾਜਨੀਤੀ ਵਿਚ ਬਹੁਤ ਸਾਰੇ ਨਵੇਂ ਚਿਹਰੇ ਸ਼ਾਮਲ ਹੋਏ ਹਨ ਉਥੇ ਹੀ ਉਹ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਆਪਣੀ ਪਾਰਟੀ ਨੂੰ ਝਟਕਾ ਦਿੰਦੇ ਹੋਏ ਹੋਰ ਪਾਰਟੀ ਵਿੱਚ ਸ਼ਾਮਲ ਹੋਏ ਹਨ ਆਏ ਦਿਨ ਹੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਫਰੀਦਕੋਟ ਤੋਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸੰਨੀ ਬਰਾੜ ਤੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਭਰਪੂਰ ਫਾਇਦਾ ਹੋਵੇਗਾ।