ਚੋਣ ਪ੍ਰਚਾਰ ਛੱਡ ਕਿਸਾਨਾਂ ਲਈ ਲੋਕ ਸਭਾ ‘ਚ ਗਰਜਿਆ ਭਗਵੰਤ ਮਾਨ

Tags

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਨੂੰ ਗੰਨੇ ਦੀ ਅਦਾਇਗੀ ਸਣੇ ਹੋਰ ਕਿਸਾਨ ਮਸਲਿਆਂ ਨੂੰ ਲੋਕ ਸਭਾ ਵਿਚ ਖੁੱਲ਼੍ਹ ਕੇ ਚੁੱਕਿਆ। ਉਨ੍ਹਾਂ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਵਾਅਦਾਖਿਲਾਫੀ ਵੱਲ ਵੀ ਸੰਸਦ ਦਾ ਧਿਆਨ ਦਵਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਮੁਆਫੀ ਮੰਗਦੇ ਹੋਏ ਵਾਪਸ ਤਾਂ ਲੈ ਲਿਆ ਗਿਆ ਹੈ ਪਰ ਸੰਘਰਸ਼ ਦੌਰਾਨ ਕਿਸਾਨਾਂ ਉਤੇ ਦਰਜ ਹੋਏ ਕੇਸ ਵਾਪਸ ਨਹੀਂ ਲਏ ਗਏ। ਉਨ੍ਹਾਂ ਕਿਹਾ ਕਿ ਗੰਨੇ ਦੀ ਅਦਾਇਗੀ ਤੈਅ ਨਿਯਮਾਂ ਮੁਤਾਬਕ ਨਹੀਂ ਕੀਤੀ ਜਾ ਰਹੀ ਪਰ ਇਸ ਬਾਰੇ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੈ। ਇਸ ਤੋਂ ਇਲਾਵਾ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਬਾਰੇ ਵੀ ਕੋਈ ਕਾਰਵਾਈ ਨਹੀਂ ਹੋਈ ਹੈ।