ਨਵਜੋਤ ਸਿੱਧੂ ਨੇ ਦਿੱਤਾ ਅਸਤੀਫਾ, ‘ਆਪ’ ’ਚ ਸ਼ਾਮਿਲ ਹੋਣਗੇ ਸਿੱਧੂ!

Tags

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਣੇ ਪੰਜ ਰਾਜਾਂ ਦੇ ਪ੍ਰਧਾਨਾਂ ਤੋਂ ਅਸਤੀਫਾ ਮੰਗਿਆ ਸੀ। ਪੰਜਾਬ ਸਣੇ ਪੰਜ ਰਾਜਾਂ ਵਿੱਚ ਕਾਂਗਰਸ ਨੂੰ ਨਿਮੋਸ਼ੀਜ਼ਨਕ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਨੀਪੁਰ ਦੇ ਕਾਂਗਰਸ ਪ੍ਰਧਾਨਾਂ ਤੋਂ ਅਸਤੀਫ਼ੇ ਮੰਗ ਲਏ ਹਨ ਤਾਂ ਜੋ ਕਾਂਗਰਸ ਦਾ ਪੁਨਰਗਠਨ ਕੀਤਾ ਜਾ ਸਕੇ। ਕਾਂਗਰਸ ਹਾਈਕਮਾਨ ਅਸੈਂਬਲੀ ਚੋਣਾਂ ਵਿੱਚ ਮਿਲੀ ਹਾਰ ਮਗਰੋਂ ਪੰਜ ਸੂਬਿਆਂ ਵਿਚ ਵੱਡਾ ਫੇਰਬਦਲ ਕਰਨ ਦੇ ਰੌਂਅ ਵਿੱਚ ਹੈ।

ਦੱਸ ਦਈਏ ਕਿ ਮੰਗਲਵਾਰ ਨੂੰ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਹਾਲੀਆ ਅਸੈਂਬਲੀ ਚੋਣਾਂ ਵਿੱਚ ਪਾਰਟੀ ਨੂੰ ਮਿਲੀ ਨਮੋਸ਼ੀਜਨਕ ਹਾਰ ਮਗਰੋਂ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਣੇ ਪੰਜ ਰਾਜਾਂ ਦੇ ਪ੍ਰਧਾਨਾਂ ਤੋਂ ਅਸਤੀਫ਼ੇ ਮੰਗ ਲਏ ਸੀ। ਕਾਂਗਰਸ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਸੀ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਬਲਬੀਰ ਸਿੰਘ ਸਿੱਧੂ ਆਦਿ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹਿਆ ਸੀ।

ਦੂਜੇ ਪਾਸੇ ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਭਵਿੱਖ ’ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਕਾਂਗਰਸ ਹਾਈਕਮਾਨ ਨੇ ਬਹੁਤ ਉਮੀਦਾਂ ਨਾਲ ਨਵਜੋਤ ਸਿੱਧੂ ਨੂੰ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਕਮਾਨ ਸੌਂਪੀ ਸੀ। ਇਸ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਧਰ, ਪੰਜਾਬ ਦੇ ਕਾਂਗਰਸੀ ਆਗੂਆਂ ਨੇ ਪ੍ਰਧਾਨਗੀ ਲਈ ਪਹਿਲਾਂ ਹੀ ਕਮਰ ਕੱਸ ਲਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਹਾਈਕਮਾਨ ਨੂੰ ਸਾਫ਼ ਕਰ ਚੁੱਕੇ ਹਨ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਬਾਰੇ ਜੋ ਵੀ ਫ਼ੈਸਲਾ ਲੈਣਾ ਹੈ, ਉਹ ਜਲਦ ਲਿਆ ਜਾਵੇ।