ਆਪ ਸਰਕਾਰ ਦੇ 10 ਮੰਤਰੀਆਂ ਨੇ ਸਹੁੰ ਚੁੱਕ ਲਈ ਹੈ।ਇਸ ਤੋਂ ਬਾਅਦ 2 ਵਜੇ ਮਾਨ ਮੰਤਰੀ ਮੰਡਲ ਦੀ ਪਹਿਲੀ ਬੈਠਕ ਹੋਏਗੀ।ਸਹੁੰ ਚੁੱਕ ਸਮਾਗਮ 'ਚ ਪੰਜਾਬ ਦੇ ਰਾਜਪਾਲ ਦੇ ਨਾਲ ਹਰਿਆਣਾ ਦੇ ਰਾਜਪਾਲ ਵੀ ਪਹੁੰਚੇ ਸੀ।ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਤਮਾਮ ਵਿਧਾਇਕਾਂ ਤੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਪਹੁੰਚੇ। ਇਸ ਮੀਟਿੰਗ ਵਿਚ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਹੋਵੇਗੀ। ਇਹ ਮੀਟਿੰਗ ਇਸ ਲਈ ਵੀ ਅਹਿਮ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਜਿਸ ਵਿਚ ਵੋਟ ਆਫ ਅਕਾਉਂਟ ਬਜਟ ਪਾਸ ਕੀਤਾ ਜਾਣਾ ਹੈ। ਕਈ ਹੋਰ ਅਹਿਮ ਮੁੱਦਿਆਂ ’ਤੇ ਫੈਸਲੇ ਲਏ ਜਾਣਗੇ। ਦੱਸ ਦੇਈਏ ਕਿ ਵਿਧਾਨ ਸਭਾ ਵਿਚ ਏਜੰਡਾ ਜਾਂ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੈਬਨਿਟ ਦੀ ਮਨਜ਼ੂਰੀ ਲਾਜ਼ਮੀ ਹੁੰਦੀ ਹੈ।