ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ, ਕਦੋਂ ਲੱਗੇਗਾ, ਕਦੋਂ ਛੁੱਟੀ

Tags

ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਅਪ੍ਰੈਲ ਤੋਂ ਬਦਲ ਜਾਵੇਗਾ। ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 30 ਮਾਰਚ 2020 ਨੂੰ ਜਾਰੀ ਪੱਤਰ (ਮੀਮੋ ਨੰਬਰ 19/1-20 ਸੈ:ਸਿ:(2) 202099409 ਮਿਤੀ: ਐਸ.ਏ.ਐਸ.ਨਗਰ:- 30 - 3- 2020) ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ ਇਸ ਤਰ੍ਹਾਂ ਹੋਵੇਗਾ। ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਦਾ ਹੀ ਹੋਵੇਗਾ। 

1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।