ਬਿਜਲੀ ਬਿੱਲ ਮੁਆਫੀ ਬਾਰੇ ਭਗਵੰਤ ਮਾਨ ਸਰਕਾਰ ਵਲੋਂ ਵੱਡੀ ਖ਼ਬਰ

Tags

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕਾਂ ਨੂੰ ਦਿੱਤੀ ਗਾਰੰਟੀ ਨੂੰ ਲਾਗੂ ਕਰਨ ਲਈ ਕਮਰ ਕੱਸ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਲਈ ਰੋਡਮੈਪ ਤਿਆਰ ਕਰਨ ਅਤੇ ਸਾਰਿਆਂ ਨੂੰ 300 ਯੂਨਿਟ ਮੁਫਤ ਬਿਜਲੀ ਯਕੀਨੀ ਬਣਾਉਣ ਲਈ ਕਥਿਤ ਤੌਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਦਿੱਤੀ ਗਈ ਪਹਿਲੀ ਗਾਰੰਟੀ 1 ਅਪ੍ਰੈਲ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ। ਹਰੇਕ ਵਰਗ ਦੇ ਖਪਤਕਾਰਾਂ ਦੀ ਕੁੱਲ ਗਿਣਤੀ ਅਤੇ ਬਿਜਲੀ ਸਬਸਿਡੀ ਦੇ ਬਿੱਲ ਬਾਰੇ ਪਹਿਲਾਂ ਹੀ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ।

ਇੱਕ ਰਿਪੋਰਟ ਅਨੁਸਾਰ ਰਾਜ ਵਿੱਚ 1 ਕਰੋੜ ਬਿਜਲੀ ਖਪਤਕਾਰ ਹਨ, ਜਿਨ੍ਹਾਂ ਵਿੱਚ 73 ਲੱਖ ਘਰੇਲੂ ਖਪਤਕਾਰ, 14 ਲੱਖ ਖੇਤੀਬਾੜੀ ਖਪਤਕਾਰ (ਜਿਨ੍ਹਾਂ ਨੂੰ ਮੁਫ਼ਤ ਬਿਜਲੀ ਸਪਲਾਈ ਮਿਲਦੀ ਹੈ), 11.50 ਲੱਖ ਵਪਾਰਕ ਖਪਤਕਾਰ ਅਤੇ 1.50 ਲੱਖ ਉਦਯੋਗਿਕ ਖਪਤਕਾਰ ਸ਼ਾਮਲ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਲਾਗੂ ਕਰਨ ਲਈ ਕਮਰ ਕੱਸ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਲਈ ਰੋਡਮੈਪ ਤਿਆਰ ਕਰਨ ਅਤੇ ਸਾਰਿਆਂ ਨੂੰ 300 ਯੂਨਿਟ ਮੁਫਤ ਬਿਜਲੀ ਯਕੀਨੀ ਬਣਾਉਣ ਲਈ ਕਥਿਤ ਤੌਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।