ਪਰਗਟ ਸਿੰਘ ਨੇ ਵਿਧਾਨਸਭਾ ਚ ਕਹੀ ਅਜਿਹੀ ਗੱਲ ਨਾਲ ਹੀ CM ਭਗਵੰਤ ਮਾਨ ਨੇ ਰੋਕ ਕੇ ਦਿੱਤਾ ਜਵਾਬ

Tags

ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ 'ਤੇ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਰਾਜ ਸਭਾ ਚੋਣਾਂ ਲਈ ਹਰਭਜਨ ਸਿੰਘ, ਰਾਘਵ ਚੱਢਾ, ਸੰਜੀਵ ਅਰੋੜਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ 'ਆਪ' ਉਮੀਦਵਾਰਾਂ 'ਤੇ ਸਵਾਲ ਚੁੱਕੇ ਹਨ। ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਪਰਗਟ ਸਿੰਘ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਪਰਗਟ ਸਿੰਘ ਨੇ ਅੱਗੇ ਕਿਹਾ, ''ਰਾਜ ਸਭਾ ਦਾ ਗਠਨ ਇਸ ਲਈ ਕੀਤਾ ਗਿਆ ਸੀ ਕਿ ਸੂਬੇ ਦੇ ਨੁਮਾਇੰਦੇ ਉੱਥੇ ਜਾ ਕੇ

ਆਪਣੇ ਸੂਬੇ ਦੇ ਹਿੱਤਾਂ ਦੀ ਗੱਲ ਕਰਨ ਪਰ ਆਮ ਆਦਮੀ ਪਾਰਟੀ ਨੇ ਜੋ ਕੀਤਾ ਹੈ ਉਹ ਪੰਜਾਬ ਦੇ ਫ਼ਤਵੇ ਦਾ ਸਿੱਧਾ ਅਪਮਾਨ ਹੈ।" ਪਰਗਟ ਸਿੰਘ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਹੈ। ਪਰਗਟ ਸਿੰਘ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਫ਼ਤਵੇ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ, ''ਅਰਵਿੰਦ ਕੇਜਰੀਵਾਲ ਨੇ ਆਪਣਾ ਅਸਲੀ ਚਿਹਰਾ ਵਿਖਾ ਦਿੱਤਾ ਹੈ। ਟਿਕਟਾਂ ਲੈਣ ਵਾਲੇ ਉਮੀਦਵਾਰ ਕਦੇ ਵੀ ਪੰਜਾਬ ਦੇ ਹਿੱਤ ਵਿੱਚ ਨਹੀਂ ਖੜ੍ਹੇ ਹੋਏ। ਇਨ੍ਹਾਂ ਚੋਂ ਕੁਝ ਤਾਂ ਪੰਜਾਬ ਦੇ ਵੀ ਨਹੀਂ ਹਨ।