ਭਗਵੰਤ ਮਾਨ ਨੇ ਬਿਜਲੀ ਬਿੱਲਾਂ ਬਾਰੇ ਚੱਕਿਆ ਇੱਕ ਹੋਰ ਵੱਡਾ ਕਦਮ

Tags

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਇਹ ਹੁਕਮ ਦਿੱਤੇ ਹਨ ਕਿ ਉਹ ਪੰਜਾਬ ਦੇ ਬਿਜਲੀ ਡਿਫਾਲਟਰਾਂ ਦੇ ਵੇਰਵੇ 3 ਦਿਨਾਂ ਦੇ ਅੰਦਰ-ਅੰਦਰ ਸਰਕਾਰ ਨੂੰ ਭੇਜੇ। ਜਿਹੜੇ ਡਿਫਾਲਟਰਾਂ ਵੱਲ ਬਿਜਲੀ ਬਿੱਲਾਂ ਦਾ ਬਕਾਇਆ ਖੜ੍ਹਾ ਹੈ, ਉਹ 15 ਦਿਨਾਂ ਦੇ ਅੰਦਰ-ਅੰਦਰ ਉਗਰਾਹੁਣ ਦੇ ਯਤਨ ਕੀਤੇ ਜਾਣ। ਇਹ ਪ੍ਰਗਟਾਵਾ ਪਾਵਰਕਾਮ ਦੇ ਸੀ. ਐੱਮ. ਡੀ. ਇੰਜੀਨੀਅਰ ਬਲਦੇਵ ਸਿੰਘ ਸਰਾਂ ਵੱਲੋਂ ਆਪਣੇ ਅਧਿਕਾਰੀਆਂ ਨੂੰ ਲਿਖੇ ਪੱਤਰ ਰਾਹੀਂ ਹੋਇਆ ਹੈ। ਤਿੰਨ ਤੋਂ ਸੱਤ ਕਿੱਲੋਵਾਟ ਲੋਡ ਵਾਲੇ ਗੈਰ-ਸਰਕਾਰੀ ਉਪਭੋਗਤਾਵਾਂ ਤੋਂ ਬਕਾਏ ਦੀ ਵਸੂਲੀ ਕੀਤੀ ਜਾਵੇਗੀ।

ਮਾਨ ਨੇ ਸਾਰੇ ਡਿਫਾਲਟਰਾਂ ਤੋਂ 15 ਦਿਨ ਵਿਚ ਬਕਾਏ ਬਿੱਲਾਂ ਦੀ ਉਗਰਾਹੀ ਕਰਨ ਦੇ ਹੁਕਮ ਦਿੱਤੇ ਹਨ। ਇਸ ਪੱਤਰ ’ਚ ਚੇਅਰਮੈਨ ਨੇ ਲਿਖਿਆ ਹੈ ਕਿ ਪੰਜਾਬ ਦੇ ਪੀ. ਡਬਲਿਊ. ਡੀ. ਅਤੇ ਬਿਜਲੀ ਮੰਤਰੀ ਨੇ ਚਾਹਿਆ ਹੈ ਕਿ ਬਿਜਲੀ ਡਿਫਾਲਟਰਾਂ ਦੇ ਵੇਰਵੇ 3 ਦਿਨਾਂ ਦੇ ਅੰਦਰ-ਅੰਦਰ ਸਰਕਾਰ ਨੂੰ ਭੇਜੇ ਜਾਣ ਅਤੇ ਇਨ੍ਹਾਂ ਡਿਫਾਲਟਰਾਂ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਾਰੀ ਰਕਮ ਵਸੂਲੀ ਕਰਨ ਲਈ ਯਤਨ ਕੀਤੇ ਜਾਣ। ਸਰਕਾਰ ਵਲੋਂ ਮੰਗੀ ਗਈ ਸੂਚੀ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਸਾਰੇ ਡਿਫਾਲਟਰਾਂ ਦੀ ਸੂਚਨਾ ਦੇਣ ਲਈ ਕਿਹਾ ਗਿਆ ਹੈ।