ਉੱਤਰੀ ਭਾਰਤ ਦੇ ਕਈ ਸੂਬੇ ਇਨ੍ਹੀਂ ਦਿਨੀਂ ਜ਼ਬਰਦਸਤ ਗਰਮੀ ਦਾ ਸਾਹਮਣਾ ਕਰ ਰਹੇ ਹਨ। ਯੂਪੀ, ਬਿਹਾਰ, ਦਿੱਲੀ, ਹਰਿਆਣਾ, ਪੰਜਾਬ ਆਦਿ ਸੂਬਿਆਂ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ 'ਚ ਕਈ ਸੂਬਿਆਂ 'ਚ ਮੌਸਮ 'ਚ ਬਦਲਾਅ ਹੋਣ ਵਾਲਾ ਹੈ। ਦਰਅਸਲ, ਕੁਝ ਸੂਬਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਮੀਂਹ ਪੈ ਸਕਦਾ ਹੈ, ਜਦੋਂਕਿ ਅਸਾਮ ਅਤੇ ਮੇਘਾਲਿਆ 'ਚ ਅਗਲੇ ਪੰਜ ਦਿਨਾਂ ਤੱਕ ਮੀਂਹ ਪਵੇਗਾ। ਅੱਜ ਕਈ ਇਲਾਕਿਆਂ 'ਚ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ ਵਿੱਚ ਅੱਜ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅੱਜ ਦਿੱਲੀ, ਅਸਾਮ, ਮੇਘਾਲਿਆ ਤੇ ਆਸ-ਪਾਸ ਦੇ ਸੂਬਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਬਿਹਾਰ, ਝਾਰਖੰਡ, ਗੰਗਾ ਪੱਛਮੀ ਬੰਗਾਲ ਤੇ ਉੜੀਸਾ ਵਿੱਚ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਅਗਲੇ ਦੋ ਦਿਨਾਂ ਦੌਰਾਨ ਪੰਜਾਬ ਤੇ ਹਰਿਆਣਾ ਅਤੇ ਦਿੱਲੀ ਵਿੱਚ ਹਲਕੀ ਬਾਰਿਸ਼, ਬਿਜਲੀ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਪੱਛਮੀ ਮੱਧ ਪ੍ਰਦੇਸ਼ ਤੇ 21 ਅਪ੍ਰੈਲ ਨੂੰ ਪੂਰਬੀ ਮੱਧ ਪ੍ਰਦੇਸ਼ 'ਚ 22 ਅਪ੍ਰੈਲ ਤੱਕ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਅੱਜ ਤੋਂ ਪੱਛਮੀ ਹਿਮਾਲੀਅਨ ਖੇਤਰ ਅਤੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਬਿਜਲੀ ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੇ ਮੱਧ ਤੇ ਪੂਰਬੀ ਭਾਰਤ ਵੱਲ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਸਿੱਕਮ ਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਸਾਨ ਤੇ ਮੇਘਾਲਿਆ ਵਿੱਚ 23 ਅਪ੍ਰੈਲ ਤੱਕ ਗਰਜ, ਬਿਜਲੀ ਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ।