ਬਿਜਲੀ ਤੋਂ ਬਾਅਦ ਹੁਣ 15 ਅਗਸਤ ਨੂੰ ਆਹ ਚੀਜ਼ ਮੁਫਤ ਕਰਨ ਜਾ ਰਹੀ ਹੈ ਪੰਜਾਬ ਸਰਕਾਰ

Tags

ਪੰਜਾਬ ਵਿੱਚ 75 ‘ਆਮ ਆਦਮੀ ਕਲੀਨਿਕ’ ਸਥਾਪਤ ਕਰਨ ਦੀ ਪ੍ਰਕਿਰਿਆ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਇੱਕ ਆਮ ਆਦਮੀ ਦੇ ਕਲੀਨਿਕ ਦੀ ਹਾਲਤ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਕਲੀਨਿਕਾਂ ਵਿੱਚ ਸੇਵਾਵਾਂ ਦੇਣ ਲਈ 2140 ਡਾਕਟਰਾਂ ਦੀਆਂ ਅਰਜ਼ੀਆਂ ਆਈਆਂ ਹਨ। ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਇੱਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰੇਗੀ। ਸੂਬਾ ਸਰਕਾਰ ਦਾ ਦਾਅਵਾ ਹੈ ਕਿ ਆਮ ਆਦਮੀ ਕਲੀਨਿਕ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਬੁਨਿਆਦੀ ਢਾਂਚੇ ਵਿੱਚ ਜ਼ਬਰਦਸਤ ਸੁਧਾਰ ਲਿਆਏਗਾ।

ਸੀਐਮ ਭਗਵੰਤ ਮਾਨ ਨੇ ਉਮੀਦ ਜਤਾਈ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ 'ਤੇ ਬੋਝ ਘਟੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਵਿੱਚ ਪੂਰੀ ਤਰ੍ਹਾਂ ਸੁਧਾਰ ਕਰੇਗਾ। ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ, ਜੋ ਕਿ 15 ਅਗਸਤ ਨੂੰ 75ਵੇਂ ਆਜ਼ਾਦੀ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕਰਨਗੇ। ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦਾ ਇਲਾਜ ਕਰਨ ਅਤੇ ਬਿਮਾਰੀਆਂ ਦੀ ਜਾਂਚ ਕਰਨ ਲਈ ਐਮਬੀਬੀਐਸ ਡਾਕਟਰ, ਫਾਰਮਾਸਿਸਟ, ਨਰਸਾਂ ਸਮੇਤ 4-5 ਸਟਾਫ਼ ਹੋਵੇਗਾ। ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਲਗਭਗ 100 ਤਰ੍ਹਾਂ ਦੇ ਟੈਸਟਾਂ ਵਾਲੇ 41 ਪੈਕੇਜ ਮੁਫ਼ਤ ਦਿੱਤੇ ਜਾਣਗੇ।