ਹੁਣੇ ਹੁਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਗੜੇ ਐਕਸ਼ਨ ਦਾ ਕੀਤਾ ਵੱਡਾ ਐਲਾਨ

Tags

ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਵਜ਼ੀਫ਼ਾ ਘਪਲੇ ਬਾਰੇ ਸੂਬੇ ਦੀ ਮਾਨ ਸਰਕਾਰ ਨੇ ਵੱਡੇ ਐਕਸ਼ਨ ਦੀ ਤਿਆਰੀ ਕਰ ਲਈ ਗਈ। ਸੂਤਰਾਂ ਮੁਤਾਬਕ ਇਸ ਘਪਲੇ ਨਾਲ ਸਬੰਧਿਤ ਫਾਈਲਾਂ ਸਰਕਾਰ ਵੱਲੋਂ ਮੰਗਵਾ ਲਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਜ਼ੀਫ਼ੇ ਦੀ ਰਾਸ਼ੀ ਦੀਆਂ ਫ਼ਾਈਲਾਂ ਮੰਗਵਾਈਆਂ ਗਈਆਂ ਹਨ। ਦੱਸਣਯੋਗ ਹੈ ਕਿ ਪਿਛਲੀ ਸਰਕਾਰ ਦੇ ਸਮੇਂ ਵਜ਼ੀਫ਼ਾ ਘਪਲਾ ਸਾਹਮਣੇ ਆਇਆ ਸੀ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ 'ਤੇ ਸਵਾਲ ਚੁੱਕੇ ਗਏ ਸਨ।

ਇਹ ਵੀ ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਧਰਮਸੌਤ ਨੂੰ ਜੰਗਲਾਤ ਵਿਭਾਗ ਦੇ ਇਕ ਮਾਮਲੇ 'ਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਵੇਲੇ ਉਹ ਜੇਲ੍ਹ 'ਚ ਬੰਦ ਹਨ। ਇਨ੍ਹਾਂ ਬਾਰੇ ਮਾਨ ਸਰਕਾਰ ਪੂਰੀ ਡੂੰਘਾਈ ਨਾਲ ਜਾਂਚ-ਪੜਤਾਲ ਕਰੇਗੀ, ਜਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ 'ਤੇ ਹੋਰ ਵੀ ਸ਼ਿਕੰਜਾ ਕੱਸਿਆ ਜਾ ਸਕਦਾ ਹੈ।