ਹੁਣੇ ਹੁਣ ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ

Tags

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 2 ਘੰਟਿਆਂ ਲਈ ਪੰਜਾਬ ਦੇ ਸਾਰੇ ਬੱਸ ਅੱਡਿਆਂ ’ਤੇ ਚੱਕਾ ਜਾਮ ਕਰੇਗੀ। ਇਸ ਦੌਰਾਨ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ ਲੁਧਿਆਣਾ ਬੱਸ ਅੱਡਾ ਵੀ ਬੰਦ ਰੱਖਿਆ ਜਾਵੇਗਾ। ਇਸ ਤੋਂ ਪਹਲਿਾਂ 21 ਜੂਨ ਨੂੰ ਵੀ ਯੂਨੀਅਨ ਨੇ ਕੱਚੇ ਮੁਲਾਜ਼ਮਾਂ ਦੀ ਤਨਖ਼ਾਹ ਨਾ ਆਉਣ ਅਤੇ ਹੋਰ ਮੁੱਦਿਆਂ ਨੂੰ ਲੈ ਕੇ 2 ਘੰਟਿਆਂ ਲਈ ਚੱਕਾ ਜਾਮ ਕੀਤਾ ਸੀ। ਪਹਿਲਾਂ ਯੂਨੀਅਨ ਨੇ ਗੇਟ ਰੈਲੀਆਂ ਕਰ ਕੇ ਸਰਕਾਰ ਨੂੰ ਆਪਣਾ ਰੁਖ ਜ਼ਾਹਰ ਕਰ ਦਿੱਤਾ ਸੀ ਪਰ ਸਰਕਾਰ ਵੱਲੋਂ ਕੋਈ ਪ੍ਰਤੀਕਿਰਿਆ ਨਾ ਆਉਣ ’ਤੇ ਹੁਣ ਯੂਨੀਅਨ ਵੱਲੋਂ ਅੱਜ 2 ਘੰਟਿਆਂ ਲਈ ਬੱਸ ਅੱਡਾ ਬੰਦ ਕੀਤਾ ਜਾਵੇਗਾ।