ਵਿਆਹ ਤੋਂ ਪਹਿਲਾ ਭਗਵੰਤ ਮਾਨ ਦਾ ਧਮਾਕੇਦਾਰ ਭਾਸ਼ਨ ਪੰਜਾਬੀਆਂ ਲਈ ਨਵਾਂ ਤੋਹਫਾ ਸੁਣਕੇ ਵੱਜੀਆਂ ਤਾੜੀਆਂ

Tags

ਮਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਭਰਤੀ ਹੋਏ ਪਟਵਾਰੀਆਂ ਦੀ ਸਿਖਲਾਈ ਦਾ ਸਮਾਂ ਘਟਾਉਣ ਦਾ ਐਲਾਨ ਕੀਤਾ ਹੈ। ਇੱਥੇ ਮਿਉਂਸਪਲ ਭਵਨ ਵਿਖੇ 855 ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਜ਼ਿਲ੍ਹੇ ਦੀ ਅਲਾਟਮੈਂਟ ਦੇ ਪੱਤਰ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦਾ ਸਮਾਂ ਘੱਟਣ ਨਾਲ ਫੀਲਡ ਵਿੱਚ ਪਟਵਾਰੀਆਂ ਦੀ ਕਾਰਜਕੁਸ਼ਲਤਾ ਵਧੇਗੀ ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਖ਼ਤ ਮਿਹਨਤ, ਦ੍ਰਿੜ ਇਰਾਦੇ ਅਤੇ ਲਗਨ ਸਦਕਾ ਹੀ ਉਹ ਇਸ ਚੋਣ ਵਿੱਚ ਸਫ਼ਲ ਹੋਏ ਹਨ।

ਉਨ੍ਹਾਂ ਕਿਹਾ ਕਿ ਮਿਹਨਤੀ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਹਨ ਕਿਉਂਕਿ ਉਹ ਕਾਫੀ ਮੁਕਾਬਲੇ ਤੋਂ ਬਾਅਦ ਮੈਰਿਟ ਵਿੱਚ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਹੋਰ ਭਰਤੀਆਂ ਪਾਰਦਰਸ਼ੀ ਢੰਗ ਨਾਲ ਚੱਲ ਰਹੀਆਂ ਹਨ ਅਤੇ ਜਲਦੀ ਹੀ ਇਸ ਨੂੰ ਪੂਰਾ ਕਰ ਲਿਆ ਜਾਵੇਗਾ। ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਆਪਣਾ ਕੰਮ ਇਮਾਨਦਾਰੀ ਅਤੇ ਲਗਨ ਨਾਲ ਕਰਨ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ (ਪਟਵਾਰੀਆਂ) ਆਪਣੀ ਕਲਮ ਦੀ ਵਰਤੋਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਦੀ ਸੇਵਾ ਕਰਨ ਲਈ ਕਰਨ। ਉਨ੍ਹਾਂ ਕਿਹਾ ਕਿ ਪਟਵਾਰੀ ਆਪਣੀ ਸੇਵਾ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪਟਵਾਰੀ ਪੂਰੀ ਤਰ੍ਹਾਂ ਪੇਸ਼ੇਵਰ ਤਰੀਕੇ ਨਾਲ ਲੋਕਾਂ ਦੀ ਸੇਵਾ ਕਰਨ ਅਤੇ ਜ਼ਮੀਨ ਨਾਲ ਜੁੜੇ ਰਹਿਣ।