ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਸਰਕਾਰੀ ਕਾਲਜਾਂ, ਪੰਜਾਬੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਲਾਂਚ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀਕ੍ਰਿਤ ਰਾਜ ਦਾਖਲਾ ਪੋਰਟਲ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀਓਜੀਆਰ) ਵੱਲੋਂ ਉਚੇਰੀ ਸਿੱਖਿਆ ਵਿਭਾਗ (ਡੀਐਚਈ), ਪੰਜਾਬ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਹ ਦਾਖਲਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਯਕੀਨੀ ਬਣਾਏਗਾ।
ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਉਪਰਾਲੇ ਵੀ ਸ਼ੁਰੂ ਕੀਤੇ ਜਾਣਗੇ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਪੋਰਟਲ ਨੂੰ ਲਾਂਚ ਕਰਦਿਆਂ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਰਾਜ ਸਰਕਾਰ ਸਿੱਖਿਆ ਅਤੇ ਸਿੱਖਿਆ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਨੌਜਵਾਨਾਂ ਨੂੰ ਮੁਹੱਈਆ ਕਰਵਾਏ ਜਾਂਦੇ ਹਨ।