ਬਲਜਿੰਦਰ ਕੌਰ ਨੂੰ ਮੰਤਰੀ ਨਾ ਬਣਾਉਣ ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

Tags

ਸੋਮਵਾਰ ਨੂੰ ਮੰਤਰੀ ਮੰਡਲ ਦਾ ਵਿਸਤਾਰ ਕਰਦਿਆਂ ਪੰਜਾਬ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀਆਂ ਨੂੰ ਥਾਂ ਦਿੱਤੀ ਗਈ ਸੀ ਪਰ ਇਸ ਵਿਸਥਾਰ ਦੌਰਾਨ ਵੀ ਕਈ ਅਜਿਹੇ ਵਿਧਾਇਕ ਛੱਡ ਦਿੱਤੇ ਗਏ, ਜੋ ਦੂਜੀ ਵਾਰ ਵਿਧਾਇਕ ਬਣੇ ਹਨ ਅਤੇ ਨਵੇਂ ਚੁਣੇ ਗਏ ਵਿਧਾਇਕਾਂ ਨਾਲੋਂ ਵੱਧ ਤਜ਼ਰਬਾ ਰੱਖਦੇ ਹਨ। ਉਨ੍ਹਾਂ ਸੰਕੇਤ ਦਿੱਤਾ ਕਿ ਸਾਰੇ ਨਵੇਂ ਮੰਤਰੀਆਂ ਨੂੰ ਅਹਿਮ ਵਿਭਾਗ ਦਿੱਤੇ ਜਾਣਗੇ। ਸੀਨੀਅਰ ਵਿਧਾਇਕ- ਪ੍ਰੋ. ਬਲਜਿੰਦਰ ਕੌਰ, ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰਿੰਸੀਪਲ ਬੁੱਧਰਾਮ ਨੂੰ ਮੰਤਰੀ ਨਾ ਬਣਾਏ ਜਾਣ ਬਾਰੇ ਪੁੱਛੇ ਜਾਣ ’ਤੇ ਮਾਨ ਨੇ ਕਿਹਾ ਕਿ ਸਾਰਿਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਵੱਡੇ-ਵੱਡੇ ਘੁਟਾਲੇ ਸਾਹਮਣੇ ਆਉਣਗੇ, ਜਿਸ ਨਾਲ ਲੋਕ ਵੀ ਹੈਰਾਨ ਰਹਿ ਜਾਣਗੇ।

ਇਸ ਸਬੰਧੀ ਸਹੁੰ ਚੁੱਕ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ 92 ਵਿਧਾਇਕ ਹੀਰੇ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀਆਂ ਵੀ ਸੌਂਪ ਦਿੱਤੀਆਂ ਜਾਣਗੀਆਂ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਮੰਤਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਕੰਮ ਦਾ ਵੱਡਾ ਬੋਝ ਹੈ, ਜਿਸ ਨੂੰ ਹੁਣ ਨਵੇਂ ਮੰਤਰੀਆਂ ਨੂੰ ਸੌਂਪਿਆ ਜਾਵੇਗਾ। ਇਸ ਦੌਰਾਨ ਸਹੁੰ ਚੁੱਕ ਸਮਾਗਮ ਤੋਂ ਬਾਅਦ ਨਵੇਂ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਪੰਜ ਨਵੇਂ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਮੰਗਲਵਾਰ ਸ਼ਾਮ ਨੂੰ ਕੀਤਾ ਜਾਵੇਗਾ।