ਨਹੀਂ ਦੇਖ ਹੁੰਦਾ ਮਾਪਿਆਂ ਦਾ ਦਰਦ, 20 ਸਾਲਾਂ ਨੌਜਵਾਨ ਦੇ ਤੁਰ ਜਾਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ

Tags


ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਕਾਲਜ ਆਫ ਇੰਜੀਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੇ ਕਤਲ ਦੀ ਵਾਪਰੀ ਘਟਨਾ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੀ ਸੁਰੱਖਿਆ ਦੇ ਮਸਲੇ ’ਚ ਹੋਈ ਕੁਤਾਹੀ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਅੱਜ ਪੂਰੀ ਤਰ੍ਹਾਂ ਭੜਕ ਗਈਆਂ। ਵਿਦਿਆਰਥੀਆਂ ਵੱਲੋਂ ’ਵਰਸਟੀ ਵਿਖੇ ਵਾਈਸ ਚਾਂਸਲਰ ਦਫਤਰ ਦੇ ਬਾਹਰ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਪ੍ਰਸ਼ਾਸਨ ਤੋਂ ਇਸ ਦੀ ਜਵਾਬਦੇਹੀ ਦੀ ਮੰਗ ਕੀਤੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਨੂੰ ਸਰੱਖਿਆ ਦੇਣ ’ਚ ਫੇਲ੍ਹ ਸਾਬਤ ਹੋ ਰਹੀ ਹੈ।


ਵਿਦਿਆਰਥੀਆਂ ਵੱਲੋਂ ਮੰਗਲਵਾਰ ਸਵੇਰੇ ਪਹਿਲਾਂ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਾਲਜ ਆਫ ਇੰਜੀਨੀਅਰਿੰਗ ਵਿਭਾਗ ਵਿਖੇ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਇਕੱਠੇ ਹੋ ਕੇ ਵਾਈਸ ਚਾਂਸਲਰ ਦਫਤਰ ਨੂੰ ਢਾਈ ਘੰਟੇ ਬੰਦ ਕਰ ਕੇ ਰੱਖਿਆ।


ਪ੍ਰੋ. ਅਰਵਿੰਦ ਵੱਲੋਂ ਪ੍ਰਦਰਸ਼ਨ ਵਾਲੀ ਥਾਂ ’ਤੇ ਪਹੁੰਚ ਕੇ ਵਿਦਿਆਰਥੀਆਂ ਨੂੰ ਵਿਸ਼ਵਾਸ ਦਿਵਾਇਆ ਅਤੇ ਕਿਹਾ ਇਸ ਮਸਲੇ ਉੱਪਰ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਭਵਿੱਖ ’ਚ ਅਜਿਹੀ ਘਟਨਾ ਨਾ ਵਾਪਰੇ। ਸੁਰੱਖਿਆ ਵਾਸਤੇ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ’ਚ ਡਾ. ਸਤਨਾਮ ਸੰਧੂ ਨੂੰ ਚੇਅਰਪਰਸਨ ਨਿਯੁਕਤ ਕੀਤਾ ਹੈ।


ਇਹ ਕਮੇਟੀ ਸੁਰੱਖਿਆ ਦੇ ਮਸਲੇ ’ਤੇ ਪੜਚੋਲ ਕਰੇਗੀ ਤੇ ਸੁਰੱਖਿਆ ਦੇ ਮਸਲੇ ’ਤੇ ਤਮਾਮ ਕਮਜ਼ੋਰੀਆਂ ਨੂੰ ਦੂਰ ਕਰਨ ਦਾ ਯਤਨ ਕਰੇਗੀ। ਵਾਈਸ ਚਾਂਸਲਰ ਦੇ ਭਰੋਸੇ ਮਗਰੋਂ ਧਰਨਾ ਸਮਾਪਤ ਕੀਤਾ ਗਿਆ।


ਇਸ ਮੌਕੇ ਵਿਦਿਆਰਥੀ ਜਥੇਬੰਦੀ ਪੀ. ਆਰ. ਐੱਸ. ਯੂ. ਤੋਂ ਰਸ਼ਪਿੰਦਰ ਜਿੰਮੀ, ਪੀ. ਐੱਸ. ਯੂ. ਤੋਂ ਅਮਨਦੀਪ, ਏ. ਆਈ. ਐੱਸ. ਐੱਫ. ਤੋਂ ਵਰਿੰਦਰ ਖੁਰਾਣਾ, ਐੱਸ. ਐੱਫ. ਆਈ. ਤੋਂ ਅੰਮ੍ਰਿਤ, ਪੀ. ਐੱਸ. ਯੂ. (ਲ) ਤੋਂ ਹਰਪ੍ਰੀਤ, ਪੂਟਾ ਤੋਂ ਪ੍ਰਧਾਨ ਨਿਸ਼ਾਨ ਸਿੰਘ ਦਿਓਲ ਅਤੇ ਇਸ ਤੋਂ ਇਲਾਵਾ ਸੋਈ, ਪੀ.ਐੱਸ. ਐੱਫ., ਪੀ. ਐੱਸ. ਯੂ. (ਸ਼. ਰ.), ਡੀ. ਐੱਸ. ਓ. ਨੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਤੇ ਸੰਬੋਧਨ ਕੀਤਾ।


ਯੂਨੀਵਰਸਿਟੀ ਦੀ ਅਧਿਆਪਕ ਜਥੇਬੰਦੀ ਪੂਟਾ ਵੱਲੋਂ ਅੱਜ ਜਿੱਥੇ ਅਧਿਆਪਕਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਉਸ ਦੇ ਨਾਲ ਹੀ ਬੀਤੇ ਦਿਨੀਂ ਯੂਨੀਵਰਸਿਟੀ ਕੈਂਪਸ ’ਚ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀ ਨਵਜੋਤ ਸਿੰਘ ਦੇ ਦਿਨ-ਦਿਹਾੜੇ ਹੋਏ ਕਤਲ ਦੀ ਸਖਤ ਸ਼ਬਦਾਂ ’ਚ ਨਿਖੇਧੀ ਵੀ ਕੀਤੀ।


ਇਸ ਮੌਕੇ ਪੂਟਾ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ ਨੇ ਵੀ. ਸੀ. ਦਫ਼ਤਰ ਅੱਗੇ ਵਿਦਿਆਰਥੀ ਦੇ ਕਤਲ ਸਬੰਧੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਲੀਵਰਸਿਟੀ ਪ੍ਰਸਾਸ਼ਨ ਆਪਣੇ ਹਰ ਮੁਹਾਜ ’ਤੇ ਫੇਲ ਹੋ ਚੁੱਕਿਆ ਹੈ। ਇਥੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ।


ਇਸ ਸਮੇਂ ਪੂਟਾ ਦੇ ਮੀਤ ਪ੍ਰਧਾਨ ਡਾ. ਮੋਹਨ ਸਿੰਘ ਤਿਆਗੀ, ਕਰਨਦੀਪ ਸਿੰਘ, ਡਾ. ਗੁਰਨਾਮ ਵਿਰਕ, ਡਾ. ਪਰਮਵੀਰ ਸਿੰਘ, ਡਾ. ਗੁਰਜੰਟ ਸਿੰਘ, ਡਾ. ਪੁਸ਼ਪਿੰਦਰ ਸਿੰਘ ਗਿੱਲ, ਡਾ. ਮੁਹੰਮਦ ਇਦਰੀਸ, ਡਾ. ਅਮਰਪ੍ਰੀਤ ਸਿੰਘ, ਡਾ. ਨਿਰਮਲ ਸਿੰਘ ਅਤੇ ਕਈ ਹੋਰ ਮੌਜੂਦ ਸਨ।