ਪੰਜਾਬ ਪੁਲਿਸ ਨੇ ਭਰੇ ਬਾਜ਼ਾਰ 'ਚ ਗੋ.ਲੀਆਂ ਨਾਲ ਭੁੰਨੇ ਗੈਂ ਗ-ਸਟਰ, ਵੇਖੋ ਤਸਵੀਰਾਂ

Tags


ਫਤਿਹਗੜ੍ਹ ਸਾਹਿਬ 'ਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਐਨਕਾਊਂਟਰ ’ਚ 2 ਗੈਂਗਸਟਰਾਂ ਨੂੰ ਢੇਰ ਕਰ ਦਿੱਤਾ ਗਿਆ ਹੈ, ਜਦਕਿ ਇਕ ਗੈਂਗਸਟਰ ਜ਼ਖਮੀ ਹੋਇਆ ਹੈ। ਭਾਵੇਂ ਪੁਲਸ ਨੇ ਅਜੇ ਤਕ ਕਿਸੇ ਗੈਂਗਸਟਰਾਂ ਦੇ ਮਾਰੇ ਜਾਣ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਮੁਤਾਬਕ ਇਸ ਐਨਕਾਊਂਟਰ ਵਿਚ ਦੋ ਗੈਂਗਸਟਰ ਢੇਰ ਕਰ ਦਿੱਤੇ ਗਏ ਹਨ। 



ਇਹ ਮੁਕਾਬਲਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਦੇ ਮੇਨ ਬਾਜ਼ਾਰ ਵਿਚ ਹੋਇਆ ਹੈ। ਇਹ ਐਨਕਾਊਂਟਰ ਏ. ਜੀ. ਟੀ. ਐੱਫ ਵੱਲੋਂ ਕੀਤਾ ਗਿਆ ਹੈ। ਇਸ ਦੀ ਅਗਵਾਈ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਨੇ ਕੀਤੀ ਹੈ।



ਸੂਤਰਾਂ ਮੁਤਾਬਕ ਇਸ ਐਨਕਾਊਂਟਰ ਦੇ ਤਾਰ ਫਿਲੌਰ ਵਿਖੇ ਵਪਾਰੇ ਪੁਲਸ ਮੁਲਾਜ਼ਮ ਕੁਲਦੀਪ ਬਾਜਵਾ ਕਤਲ ਕਾਂਡ ਨਾਲ ਜੁੜੇ ਹੋਏ ਹਨ। ਦੱਸਣਯੋਗ ਹੈ ਕਿ ਫਿਲੌਰ ਵਿਖੇ ਕੁਝ ਸਮਾਂ ਪਹਿਲਾਂ ਗੈਂਗਸਟਰਾਂ ਵਲੋਂ ਪੁਲਸ ’ਤੇ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਪੰਜਾਬ ਪੁਲਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਮੌਤ ਹੋ ਗਈ ਸੀ, ਜਦਕਿ ਇਸ ਮਾਮਲੇ ਵਿਚ ਪੁਲਸ ਨੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।


ਮੁਕਾਬਲੇ ਸਬੰਧੀ ਏ.ਜੀ.ਟੀ.ਐੱਫ. ਪ੍ਰਮੋਦ ਭਾਨ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਪ੍ਰਮੋਦ ਭਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫ਼ਤਹਿਗੜ੍ਹ ਸਾਹਿਬ 'ਚ ਗੈਂਗਸਟਰ ਲੁਕੇ ਹੋਏ ਹਨ। ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਿਵਲ ਡਰੈੱਸ 'ਚ ਆਪਣੀ ਟੀਮ ਨਾਲ ਵੱਡਾ ਆਪਰੇਸ਼ਨ ਚਲਾਇਆ।



ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਕਾਬਲੇ ਦੌਰਾਨ 2 ਗੈਂਗਸਟਰ ਮਾਰੇ ਗਏ ਹਨ ਅਤੇ ਇਕ ਜ਼ਖ਼ਮੀ ਹੈ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਥਾਰ 'ਚ 3 ਗੈਂਗਸਟਰ ਸਵਾਰ ਸਨ ਤੇ ਉਨ੍ਹਾਂ ਪੁਲਸ 'ਤੇ ਫਾਇਰਿੰਗ ਕਰ ਦਿੱਤੀ ਅਤੇ ਇਸ ਦੌਰਾਨ 2 ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਇੱਕ ਪੁਲਸ ਮੁਲਾਜ਼ਮ ਨੂੰ ਗੋਲੀ ਲੱਗੀ ਹੈ ਅਤੇ ਦੂਜੇ ਉੱਪਰ ਕਾਰ ਚੜ੍ਹ ਗਈ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।


ਇਨ੍ਹਾਂ ਗੈਂਗਸਟਰਾਂ ਵਿੱਚੋਂ ਇੱਕ ਤਜਿੰਦਰ ਸਿੰਘ ਉਰਫ਼ ਤੇਜਾ ਹੈ ਜੋ ਫਿਲੌਰ ਵਿੱਚ ਪੁਲਸ ਕਾਂਸਟੇਬਲ ਕੁਲਦੀਪ ਬਾਜਵਾ ਦੇ ਕਤਲ ਵਿੱਚ ਸ਼ਾਮਲ ਸੀ। ਇਹ ਗਿਰੋਹ ਤਜਿੰਦਰ ਸਿੰਘ ਉਰਫ ਤੇਜਾ ਦਾ ਸੀ, ਉਹ ਇਸ ਦਾ ਮਾਸਟਰਮਾਈਂਡ ਸੀ। ਮੁਕਾਬਲੇ ਦੌਰਾਨ ਉਸ ਦੀ ਮੌਤ ਹੋ ਗਈ।