ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਪੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਹਨ।
ਦੱਸ ਦਈਏ ਕਿ ਪਿੰਡ ਕੋਟਲੀ ਵਾਸੀ ਜਸਪ੍ਰੀਤ ਸਿੰਘ ਆਪਣੇ ਲੜਕੇ-ਲੜਕੀ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਦੌਰਾਨ ਗੋਲੀ ਬੱਚੇ ਦੇ ਸਿਰ 'ਚ ਲੱਗ ਗਈ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।