ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਰਸੀ ਪੰਜਾਬ ਦੀ ਦਾਣਾ ਮੰਡੀ ਮਾਨਸਾ ਵਿੱਚ ਮਨਾਈ ਜਾਵੇਗੀ । ਸਿੱਧੂ ਮੂਸੇਵਾਲਾ ਦਾ ਬੁੱਤ 5911 ਟਰੈਕਟਰ 'ਤੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ 19 ਮਾਰਚ ਨੂੰ ਮਨਾਈ ਜਾਵੇਗੀ ਅਤੇ ਇਸ ਸਬੰਧੀ ਮਾਨਸਾ ਦੀ ਅਨਾਜ ਮੰਡੀ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਪਹਿਲੀ ਬਰਸੀ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।
ਮਾਨਸਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਹਨ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੀ ਟੀਮ ਨੇ ਦੱਸਿਆ ਕਿ ਮਾਨਸਾ ਤੋਂ ਆਉਣ ਵਾਲੇ ਪਹਿਲੇ ਗੇਟ ਤੋਂ ਆਮ ਲੋਕਾਂ ਦੀ ਐਂਟਰੀ ਹੁੰਦੀ ਹੈ। ਇਸ ਦੇ ਨਾਲ ਹੀ ਦੂਜੇ ਗੇਟ ਤੋਂ ਵੀ.ਵੀ.ਆਈ.ਪੀ ਅਤੇ ਤੀਜੇ ਗੇਟ 'ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੀ ਆਖਰੀ ਸਵਾਰੀ ਥਾਰ ਅਤੇ 5911 ਟਰੈਕਟਰ ਦੇ ਨਾਲ-ਨਾਲ ਉਨ੍ਹਾਂ ਦਾ ਬੁੱਤ ਪੰਡਾਲ ਵਿੱਚ ਰੱਖਿਆ ਜਾਵੇਗਾ।