ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਜਥੇਦਾਰ ਦਾ ਵੱਡਾ ਬਿਆਨ

Tags

ਸਿੱਖ ਮੁੱਦਿਆ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਖਤਮ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਥੇਦਾਰ ਦੀ ਅਗਵਾਈ ਵਿੱਚ ਮੀਟਿੰਗ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਧਾਮੀ ਦੀ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ।

ਉਨ੍ਹਾਂ ਨੇ ਕਿਹਾ ਹੈ ਕ ਜੇਕਰ 24 ਘੰਟਿਆਂ ਵਿਚ ਰਿਹਾਈ ਨਾ ਹੋਈ ਤਾਂ 24 ਘੰਟਿਆਂ ਬਾਅਦ ਅਕਾਲ ਤਖ਼ਤ ਸਾਹਿਬ ਤੋਂ ਖਾਲਸਾ ਵਹੀਰ ਸ਼ੁਰੂ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਖਾਲਸਾ ਰਾਜ ਦਾ ਨਿਸ਼ਾਨ ਹਰ ਸਿੱਖ ਆਪਣੀਆਂ ਗੱਡੀਆ ਉੱਤੇ ਲਗਾਉਣ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਨਿਸ਼ਾਨ ਨੂੰ ਖਲਿਸਤਾਨੀ ਦੱਸਿਆ ਜਾ ਰਿਹਾ ਹੈ ਉਹ ਖਾਲਸਾ ਰਾਜ ਦਾ ਨਿਸ਼ਾਨ ਹੈ ਨਾ ਕਿ ਖਾਲਿਸਤਾਨ ਦਾ ਝੰਡਾ। ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਸਿੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ਵਿਚ ਅੰਮ੍ਰਿਤਪਾਲ ਮਾਮਲੇ ਵਿਚ ਨੌਜਵਾਨਾਂ ਦੀ ਫੜੋ-ਫੜੀ ਉਤੇ ਸਖਤ ਇਤਰਾਜ਼ ਕੀਤਾ ਗਿਆ।