ਪੰਜਾਬ ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਵਿਆਹ ਸਮਾਗਮ ਤੋਂ ਬਾਅਦ ਰਿਸੈਪਸ਼ਨ ਪਾਰਟੀ ਦੌਰਾਨ ਰੌਣਕਾਂ ਲੱਗੀਆਂ। ਇਸ ਦੌਰਾਨ ਪਾਰਟੀ ਵਿਚ ਡੀਜੀਪੀ ਪੰਜਾਬ ਗੌਰਵ ਯਾਦਵ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈਕਿਸ਼ਨ ਰੋੜੀ, ਵਿਧਾਇਕ ਲਾਭ ਸਿੰਘ ਉੱਗੋਕੇ, ਵਿਧਾਇਕ ਡਾ. ਚਰਨਜੀਤ ਚੰਨੀ, ਵਿਧਾਇਕ ਦਿਨੇਸ਼ ਚੱਢਾ, ਕੈਬਨਿਟ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਇਲਾਵਾ ਹੋਰ ਪਾਰਟੀ ਮੈਂਬਰ ਪੁੱਜੇ। ਇਸ ਦੌਰਾਨ ਮੰਤਰੀਆਂ ਤੇ ਵਿਧਾਇਕਾਂ ਨੇ ਰਿਸੈਪਸ਼ਨ ਪਾਰਟੀ ਦੌਰਾਨ ਖੂਭ ਰੌਣਕਾਂ ਲਾਈਆਂ। ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਆਪ ਲੀਡਰਸ਼ਿਪ ਦੇ ਆਗੂ ਪਾਰਟੀ ਦੌਰਾਨ ਭੰਗੜੇ ਪਾ ਰਹੇ ਹਨ।
ਮੰਤਰੀ ਹਰਜੋਤ ਬੈਂਸ ਪੰਜਾਬ ਦੇ ਜ਼ਿਲ੍ਹਾ ਰੋਪੜ ਦੀ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਪਿੰਡ ਗੰਭੀਰਪੁਰ ਦੇ ਵਸਨੀਕ ਹਨ। ਉਹਨਾਂ ਦੇ ਦਾਦਾ ਮਰਹੂਮ ਉਜਾਗਰ ਸਿੰਘ ਬੈਂਸ ਬੀਬੀਐਮਬੀ ਨੰਗਲ ਵਿੱਚ ਇੱਕ ਕਰਮਚਾਰੀ ਸਨ ਅਤੇ ਉਹਨਾਂ ਨੇ ਭਾਖੜਾ ਨੰਗਲ ਡੈਮ ਦੇ ਨਿਰਮਾਣ ਵਿੱਚ ਕੰਮ ਕੀਤਾ ਸੀ। ਹਰਜੋਤ ਬੈਂਸ ਨੇ ਆਪਣੀ ਸਕੂਲੀ ਪੜ੍ਹਾਈ ਲੁਧਿਆਣਾ ਤੋਂ ਕੀਤੀ ਅਤੇ ਬੀਏਐਲਐਲਬੀ ਪੰਜਾਬ ਯੂਨੀਵਰਸਿਟੀ ਤੋਂ ਉਹ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਦੇ ਇੱਕ ਕੋਰਸ ਲਈ ਲੰਡਨ ਸਕੂਲ ਆਫ਼ ਇਕਨਾਮਿਕਸ ਐਂਡ ਪੋਲੀਟਿਕਲ ਸਾਇੰਸ ਵਿੱਚ ਪੜ੍ਹੇ ਨੇ। ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲ ਹਨ।