ਜਲੰਧਰ ਦੇ ਪਿੰਡ ਮੱਲੀਆਂ ‘ਚ ਕਬੱਡੀ ਮੇਲੇ ਦੌਰਾਨ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ ਨੰਗਲ ਅੰਬੀਆਂ ਦੀ ਕੁਝ ਲੋਕਾਂ ਨੇ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਕਤਲ ਕਾਂਡ ਵਿੱਚ ਜਿਨ੍ਹਾਂ ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ, ਉਨ੍ਹਾਂ ਨੂੰ ਪੁਲੀਸ ਵੱਲੋਂ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ’ਤੇ ਸੰਦੀਪ ਦੀ ਵਿਧਵਾ ਰੁਪਿੰਦਰ ਕੋਰ ਸੰਧੂ ਨੇ ਪੁਲੀਸ ਦੀ ਕਾਰਵਾਈ ’ਤੇ ਸਵਾਲ ਚੁੱਕੇ ਹਨ।
ਰੁਪਿੰਦਰ ਕੌਰ ਨੇ ਸੰਦੀਪ ਦੇ ਕਤਲ ਦੇ ਗਵਾਹਾਂ ਦੀ ਜਾਨ ਨੂੰ ਵੀ ਖ਼ਤਰਾ ਦੱਸਿਆ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਸਾਰੇ ਗਵਾਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ, ਜਿਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਰੁਪਿੰਦਰ ਕੌਰ ਨੇ ਕਿਹਾ ਕਿ ਉਸ ਦੇ ਪਤੀ ਦਾ ਕਤਲ ਕਰਨ ਵਾਲੇ ਬਹੁਤ ਤਾਕਤਵਰ ਹਨ, ਜਿਨ੍ਹਾਂ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ,