ਪੰਜਾਬ 'ਚ ਅਚਾਨਕ ਮੌਸਮ 'ਚ ਆਏ ਬਦਲਾਅ ਕਾਰਨ ਕਈ ਥਾਵਾਂ 'ਤੇ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹਿੱਸਿਆਂ 'ਚ ਗੜ੍ਹੇਮਾਰੀ ਵੀ ਹੋ ਰਹੀ ਹੈ। ਪਟਿਆਲਾ, ਜਲੰਧਰ ਅਤੇ ਮੋਹਾਲੀ 'ਚ ਵੀ ਮੀਂਹ ਪੈ ਰਿਹਾ ਹੈ।
ਪਟਿਆਲਾ ਅਤੇ ਮੋਹਾਲੀ 'ਚ ਗੜ੍ਹੇਮਾਰੀ ਵੀ ਹੋਈ ਹੈ। ਦੱਸਣਯੋਗ ਹੈ ਕਿ ਅਜੇ 48 ਘੰਟੇ ਪਹਿਲਾਂ ਹੀ ਭਾਰੀ ਬਰਸਾਤ ਅਤੇ ਤੇਜ਼ ਹਵਾਵਾਂ ਨੇ ਕਣਕ ਦੀ ਫ਼ਸਲ ਵਿਛਾ ਕੇ ਰੱਖ ਦਿੱਤੀ ਸੀ ਅਤੇ ਹੁਣ ਫਿਰ ਤੋਂ ਹੋਈ ਭਾਰੀ ਬਰਸਾਤ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ।
ਇਸ ਦੇ ਨਾਲ ਹੀ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਹੋਰ ਵੱਡੀ ਮਾਰ ਪੈਣਾ ਤੈਅ ਹੋ ਗਿਆ ਹੈ। ਆਸਮਾਨ 'ਚ ਛਾਏ ਕਾਲੇ ਬੱਦਲ ਇਸ ਗੱਲ ਦਾ ਸੰਕੇਤ ਹਨ ਕਿ ਮੀਂਹ ਦੀ ਕਾਰਵਾਈ ਅਜੇ ਫਿਰ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 21 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।