ਪੰਜਾਬ ਵਿਚ ਚੱਲ ਰਹੇ ਮੌਜੂਦਾ ਘਟਨਾਕ੍ਰਮ ’ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ ਜਿਸ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਥੇ ਹੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਹਾਈਕੋਰਟ 'ਚ ਦਿੱਤੀ ਗਈ ਜਾਣਕਾਰੀ। ਪੰਜਾਬ ਵਿਚ ਚੱਲ ਰਹੇ ਮੌਜੂਦਾ ਘਟਨਾਕ੍ਰਮ ’ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ ਜਿਸ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਦਾ ਕੀ ਹਸ਼ਰ ਹੋਇਆ ਹੈ।
'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਪੰਜਾਬ ਸਰਕਾਰ ਅਤੇ ਪੁਲਸ ਵੱਲੋਂ ਅਦਾਲਤ 'ਚ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਧਾਰਾ ਵੀ ਜੋੜ ਦਿੱਤੀ ਗਈ ਹੈ। ਪੰਜਾਬ 'ਚ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਐਂਟਰੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਐੱਨ. ਆਈ. ਏ. ਦੀਆਂ 8 ਟੀਮਾਂ ਪੰਜਾਬ ਪਹੁੰਚ ਗਈਆਂ ਹਨ। ਟੀਮਾਂ ਵੱਲੋਂ ਉਕਤ ਮਾਮਲੇ 'ਚ ਜਲੰਧਰ, ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ 'ਚ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੂਰੇ ਸੂਬੇ 'ਚ ਪੰਜਾਬ ਪੁਲਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।