ਬੇਮੌਸਮੇਂ ਮੀਂਹ ਦੀ ਤਬਾਹੀ, ਚਾਰੇ ਪਾਸੇ ਕਿਸਾਨਾਂ 'ਚ ਹਾਹਾਕਾਰ! ਮੌਸਮ ਵਿਗਿਆਨੀਆਂ ਤੋਂ ਸੁਣੋ ਅੱਗੇ ਕੀ ਰਹੇਗਾ ਮੌਸਮ ਦਾ ਮਿਜਾਜ਼ !

Tags

ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਅੰਦਰ ਅਗਲੇ ਕੁੱਝ ਹੀ ਘੰਟਿਆਂ ਵਿਚ ਭਾਰੀ ਮੀਂਹ, ਹਨੇਰੀ ਦੇ ਨਾਲ ਨਾਲ ਚੱਕਰਵਾਤੀ ਤੂਫ਼ਾਨ ਬਾਰੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਪੱਛਮੀ ਜ਼ਿਲ੍ਹਿਆਂ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ, ਪੂਰਵ ਅਨੁਮਾਨ ਅਨੁਸਾਰ ਬਿਜਲੀ ਅਤੇ ਤੇਜ਼ ਹਵਾਵਾਂ (40-50kmph) ਦੇ ਨਾਲ ਮੀਂਹ/ਗਰਜ-ਤੂਫਾਨ ਦੀ ਗਤੀਵਿਧੀ ਪੰਜਾਬ, ਹਰਿਆਣਾ ਦੇ ਦੱਖਣ-ਪੱਛਮੀ ਹਿੱਸਿਆਂ ਤੋਂ ਸ਼ੁਰੂ ਹੋ ਗਈ ਹੈ। ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿਚ ਮੀਂਹ, ਹਨ੍ਹੇਰੀ ਅਤੇ ਗੜ੍ਹੇਮਾਰੀ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ‘ਚ ਮੀਂਹ, ਹਨੇਰੀ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਦੱਸਣਾ ਬਣਦਾ ਹੈ ਕਿ, ਪੰਜਾਬ ਦੇ ਤਕਰੀਬਨ ਸਾਰੇ ਜਿਲ੍ਹਿਆਂ ਦੇ ਵਿਚ ਹੀ ਬੀਤੇ ਦਿਨ ਪਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਨੇ ਕਾਫੀ ਜਿਆਦਾ ਨੁਕਸਾਨ ਕੀਤਾ ਹੈ। ਬੀਤੇ ਕਰੀਬ ਤਿੰਨ-ਚਾਰ ਦਿਨਾਂ ਤੋਂ ਪੰਜਾਬ ਦੇ ਅੰਦਰ ਪੈ ਰਹੀ ਬਾਰਸ਼ ਨੇ ਜਿਥੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਕਰ ਦਿੱਤੀਆਂ ਹਨ, ਉਥੇ ਹੀ ਇੱਕ ਵਾਰ ਫਿਰ ਠੰਢ ਵਧਾ ਦਿੱਤੀ ਹੈ।