ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫ਼ਿਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਭੇਜਿਆ ਜਾਵੇਗਾ। ਮਿਲੀ ਜਾਣਕਾਰੀ ਦੇ ਮੁਤਾਬਕ 4 ਮਾਰਚ ਨੂੰ 30 ਪ੍ਰਿੰਸੀਪਲ ਸਿੰਗਾਪੁਰ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਇਹ ਟਰੇਨਿੰਗ 4 ਤੋਂ 11 ਮਾਰਚ ਤੱਕ ਹੋਵੇਗੀ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਜੀ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਾਂ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬੀਤੇ ਮਹੀਨੇ 36 ਪ੍ਰਿੰਸੀਪਲ ਟ੍ਰੇਨਿੰਗ ਲਈ ਸਿੰਗਾਪੁਰ ਭੇਜੇ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 36 ਪ੍ਰਿੰਸੀਪਲਾਂ ਨੂੰ ਸਿੰਗਾਪਰ ਟ੍ਰੇਨਿੰਗ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸਾਰੇ ਪਿੰਸੀਪਲਾਂ ਨਾਲ ਇਕੱਲੇ-ਕੱਲੇ ਪ੍ਰਿੰਸੀਪਲ ਨਾਲ ਜਾਣ ਪਛਾਣ ਕੀਤੀ ਗਈ ਸੀ। ਉਸ ਮੌਕੇ ਉਨ੍ਹਾਂ ਨਾਲ ਸਿੱਖਿਆ ਮਤਰੀ ਹਰਜੋਤ ਬੈਂਸ ਵੀ ਨਾਲ ਰਹੇ ਸਨ।