ਕੌਣ ਹੈ IPS ਜੋਤੀ ਯਾਦਵ ਜਿਸ ਨਾਲ ਵਿਆਹ ਕਰਵਾਉਣ ਜਾ ਰਹੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Tags


ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਬੈਂਸ ਦਾ ਵਿਆਹ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਡਾਕਟਰ ਜੋਤੀ ਯਾਦਵ ਨਾਲ ਹੋਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜੋਤ ਸਿੰਘ ਬੈਂਸ ਤੇ ਡਾਕਟਰ ਜੋਤੀ ਯਾਦਵ ਦਾ ਵਿਆਹ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਹੋਣ ਵਾਲਾ ਹੈ। ਹਰਜੋਤ ਬੈਂਸ ਤੇ ਜੋਤੀ ਯਾਦਵ ਦਾ ਵਿਆਹ ਇਸੇ ਮਹੀਨੇ 25-26 ਮਾਰਚ ਨੂੰ ਹੋ ਸਕਦਾ ਹੈ। ਵਿਆਹ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।



ਕੌਣ ਹੈ IPS ਜੋਤੀ ਯਾਦਵ?

ਡਾ. ਜੋਤੀ ਯਾਦਵ 2019 ਬੈਚ ਦੀ ਇੱਕ ਆਈਪੀਐਸ ਅਧਿਕਾਰੀ ਹੈ ਅਤੇ ਇਸ ਸਮੇਂ ਉਹ ਮਾਨਸਾ ਜ਼ਿਲ੍ਹੇ ਦੀ ਐਸਪੀ ਵਜੋਂ ਤਾਇਨਾਤ ਹੈ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿੱਚ ਏਡੀਸੀਪੀ ਵੀ ਰਹਿ ਚੁੱਕੀ ਹੈ। ਉਸ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ।

ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਾਂਗ ਉਸ ਆਈਪੀਐਸ ਅਧਿਕਾਰੀ ਡਾ. ਜੋਤੀ ਯਾਦਵ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਹਰਜੋਤ ਸਿੰਘ ਬੈਂਸ ਦੇ ਇੰਸਟਾਗ੍ਰਾਮ 'ਤੇ 71 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ। ਇਸ ਦੇ ਨਾਲ ਹੀ IPS ਜੋਤੀ ਯਾਦਵ ਦੇ ਇੰਸਟਾਗ੍ਰਾਮ ਅਕਾਊਂਟ 'ਤੇ 68 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ।










ਆਪ ਦੇ ਕਈ ਵਿਧਾਇਕ ਵਿਆਹ ਦੇ ਬੰਧਨ 'ਚ ਬੱਝੇ
ਇੱਕ ਸਾਲ ਵਿੱਚ ਹੀ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਅਤੇ ਮੰਤਰੀ ਵਿਆਹ ਕਰਵਾ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਪਿਛਲੇ ਸਾਲ ਹੀ ਵਿਆਹ ਹੋਇਆ ਸੀ। ਦੂਜੇ ਪਾਸੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਾਰਜ ਅਤੇ ਫਿਰੋਜ਼ਪੁਰ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਹੈ।







ਕੇਜਰੀਵਾਲ-ਮਾਨ ਵੀ ਸ਼ਾਮਲ ਹੋਣਗੇ
ਹੁਣ ਇਸ ਸੂਚੀ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਂ ਵੀ ਸ਼ਾਮਲ ਹੋਣ ਜਾ ਰਿਹਾ ਹੈ। ਵਿਆਹ ਮੰਤਰੀ ਦੇ ਵਿਆਹ ਵਿੱਚ ਕਈ ਸਿਆਸੀ ਹਸਤੀਆਂ ਦੇ ਸ਼ਾਮਲ ਹੋਣ ਦੀ ਪੂਰੀ ਸੰਭਾਵਨਾ ਹੈ। ਜਿਸ ਲਈ ਪ੍ਰਸ਼ਾਸਨਿਕ ਪੱਧਰ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਦੇ ਕਈ ਮੰਤਰੀ ਵੀ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਹੋਰ ਸਿਆਸੀ ਪਾਰਟੀਆਂ ਦੇ ਆਗੂ ਵੀ ਵਿਆਹ ਵਿੱਚ ਸ਼ਾਮਲ ਹੋ ਸਕਦੇ ਹਨ।