ਅਕਾਲੀ ਦਲ ਦੇ ਬਲਾਰੇ ਦਲਜੀਤ ਸਿੰਘ ਚੀਮਾ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਸਵੇਰੇ 10ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28, ਚੰਡੀਗੜ੍ਹ ਵਿੱਚ ਸਮੂਹ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 12ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਵਾਇਆ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਹੁੰਦੇ ਹੋਏ ਪਿੰਡ ਬਾਦਲ ਪਹੁੰਚੇਗੀ। ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ (ਵੀਰਵਾਰ) ਦੁਪਹਿਰ 1 ਵਜੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ। ਉ੍ਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੰਗਲਾਵਰ ਦੇਰ ਸ਼ਾਮ ਆਖ਼ਰੀ ਸਾਹ ਲਏ। ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਸਨ।
ਉਹ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਅਪ੍ਰੈਲ 2023 ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਮੇ ਦੀ ਗੰਭੀਰ ਬਿਮਾਰੀ ਕਾਰਨ ਦਾਖ਼ਲ ਕਰਵਾਇਆ ਗਿਆ ਸੀ। 18 ਅਪ੍ਰੈਲ ਨੂੰ ਉਨ੍ਹਾਂ ਦੀ ਸਾਹ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਮੈਡੀਕਲ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਸੀ। ਉਹ ਡਾਕਟਰੀ ਪ੍ਰਬੰਧ ਦੇ ਨਾਲ-ਨਾਲ ਐੱਨਆਈਵੀਅਤੇ ਐੱਚਐੱਫਐੱਨਸੀ ਸਹਾਇਤਾ 'ਤੇ ਸੀ। ਉਨ੍ਹਾਂ ਦੀ ਦੇਖਭਾਲ ਪ੍ਰੋ (ਡਾ.) ਦਿਗੰਬਰ ਬੇਹਿਰਾ ਦੇ ਨਾਲ ਪੁਲਮੋਨੋਲੋਜੀ ਅਤੇ ਕਾਰਡੀਓਲੋਜੀ ਵੱਲੋਂ ਦੇਖਭਾਲ ਕੀਤੀ ਜਾ ਰਹੀ ਸੀ। ਢੁਕਵੇਂ ਡਾਕਟਰੀ ਪ੍ਰਬੰਧਾਂ ਦੇ ਬਾਵਜੂਦ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਬੀਮਾਰੀ ਕਾਰਨ ਦਮ ਤੋੜ ਦਿੱਤਾ। ਫੋਰਟਿਸ ਹਸਪਤਾਲ ਮੁਹਾਲੀ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦਾ ਡੂੰਘਾ ਦੁੱਖ ਹੈ।