ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਬਾਰੇ ਦੇਖੋ ਕੀ ਬੋਲੇ ਮੁੱਖ ਮੰਤਰੀ ਮਾਨ ?

Tags

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਵੇਂ ਉਨ੍ਹਾਂ ਦੇ ਬਾਦਲ ਨਾਲ ਵਿਚਾਰਕ ਮਤਭੇਦ ਰਹੇ ਹਨ ਪਰ ਸਰੀਰਕ ਤੌਰ ’ਤੇ ਇਸ ਦੁਨੀਆ ਨੂੰ ਛੱਡ ਕੇ ਜਾਣਾ ਹਮੇਸ਼ਾ ਸਾਰਿਆਂ ਲਈ ਦੁੱਖਦਾਈ ਹੁੰਦਾ ਹੈ। ਇਸ ਲਈ ਉਹ ਪਰਮਾਤਮਾ ਕੋਲ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਦਲ 5 ਵਾਰ ਮੁੱਖ ਮੰਤਰੀ ਰਹੇ ਅਤੇ ਇਸ ਦੁਨੀਆ ਤੋਂ ਹੁਣ ਵਿਦਾ ਹੋਏ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਉਨ੍ਹਾਂ ਦੇ ਪਰਿਵਾਰ ਲਈ ਵੀ ਅਰਦਾਸ ਕਰਨੀ ਚਾਹੀਦੀ ਹੈ।

ਪੰਜਾਬ ਦੇ ਪੰਜ ਵਾਰ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਪਿੰਡ ਬਾਦਲ ਵਿਖੇ ਹੋਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਬਾਦਲ ਪਿੰਡ ਲਿਜਾਈ ਜਾ ਰਹੀ ਹੈ। ਪਿੰਡ ਦੇ ਸ਼ਮਸ਼ਾਨਘਾਟ 'ਚ ਜਗ੍ਹਾ ਦੀ ਘਾਟ ਕਾਰਨ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਬਾਗ ਵਿੱਚ ਹੀ ਕੀਤਾ ਜਾਵੇਗਾ। ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਪਹੁੰਚਣਗੇ।