ਜਦੋ ਹੁਣੇ ਹੁਣੇ ਪੁਲਸ ਵਾਲੇ ਨੂੰ ਹੁੱਬ ਕੇ ਆਹ ਕੁੱਝ ਕਿਹਾ

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ਉਪਰ ਹਨ। ਸੀਐਮ ਮਾਨ ਨੇ ਦਿੜ੍ਹਬਾ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਮਗਰੋਂ ਮੁੱਖ ਮੰਤਰੀ ਮਾਨ ਵੱਲੋਂ ਚੀਮਾ ਮੰਡੀ ਵਿਖੇ ਵੀ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਨਵਾਂ ਤਹਿਸੀਲ ਕੰਪਲੈਕਸ 9 ਕਰੋੜ, 6 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਸ ਦਾ ਸਾਰਾ ਕੰਮ ਇਕ ਸਾਲ ਅੰਦਰ ਪੂਰਾ ਹੋ ਜਾਵੇਗਾ। ਤਹਿਸੀਲ ਕੰਪਲੈਕਸ 5 ਮੰਜ਼ਿਲਾ ਬਣਾਇਆ ਜਾਵੇਗਾ, ਜਿਸ ਨਾਲ ਇੱਕੋ ਛੱਤ ਹੇਠਾਂ ਲੋਕਾਂ ਦੇ ਸਾਰੇ ਕੰਮ ਹੋ ਜਾਇਆ ਕਰਨਗੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਕੰਪਲੈਕਸ 'ਚ ਜਦੋਂ ਐੱਸ. ਡੀ. ਐੱਮ. ਦਫ਼ਤਰ 'ਚ ਕੋਈ ਬਾਪੂ ਜ਼ਮੀਨ ਦੀ ਫ਼ਰਦ ਲੈ ਕੇ ਆਵੇਗਾ ਤਾਂ ਉਸ ਦੇ ਹੱਥੋਂ ਇਸ ਦਾ ਉਦਘਾਟਨ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਖਜ਼ਾਨਾ ਬਿਲਕੁਲ ਵੀ ਖਾਲੀ ਨਹੀਂ ਹੈ। ਪੰਜਾਬ ਦੇ ਲੋਕਾਂ ਦੀਆਂ ਮੰਗਾਂ ਪੂਰੀ ਕਰਨ ਲਈ ਪੰਜਾਬ ਦਾ ਖਜ਼ਾਨਾ ਹਮੇਸ਼ਾ ਭਰਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਨੌਜਵਾਨਾਂ ਲਈ ਰੁਜ਼ਗਾਰ ਤੇ ਵਪਾਰ ਦੀ ਵਿਵਸਥਾ ਕਰਨ ਲਈ ਵਚਨਬੱਧ ਹੈ।