ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਕਿਉਂ ਕਿਹਾ ਕੰਡਕਟਰ

Tags

ਬਾਦਲ ਨੇ ਕਿਹਾ ਕਿ ਇਹ ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਤਾਜ਼ਾ ਸਰੰਡਰ ਹੈ ਜੋ ਇਸ ਵੱਲੋਂ ਪੰਜਾਬ ਤੇ ਪੰਥ ਦੇ ਹਰ ਧਾਰਮਿਕ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਕੀਤੇ ਧੋਖੇ ਦੇ ਲੰਬੇ ਇਤਿਹਾਸ ਦੀ ਨਿਰੰਤਰਤਾ ਹੀ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪਣੇ ਆਕਾ ਕੇਜਰੀਵਾਲ ਦੀ ਹਦਾਇਤ ’ਤੇ ਭਗਵੰਤ ਮਾਨ ਨੇ ਹੁਣ ਰਾਜਸਥਾਨ ਨੂੰ ਵਾਧੂ ਦਰਿਆਈ ਪਾਣੀ ਦੇਣ ਦੇ ਇਕਰਾਰ ’ਤੇ ਸਹੀ ਪਾਈ ਹੈ ਜਿਸ ਨਾਲ ਪੰਜਾਬ ਦੇ ਪਹਿਲਾਂ ਹੀ ਕਸੂਤੇ ਫਸੇ ਕਿਸਾਨਾਂ ਦੀ ਤਬਾਹੀ ਮਚ ਜਾਵੇਗੀ ਤੇ ਸੂਬੇ ਦੇ ਅਰਥਚਾਰੇ ਨੂੰ ਵੀ ਵੱਡੀ ਸੱਟ ਵੱਜੇਗੀ।

ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਦਾ ਵਿਰੋਧ ਕਰਨ ਦੀ ਥਾਂ ਪੰਜਾਬ ਲਈ ਹੀ ਇਸਦੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਵਿਚ ਥਾਂ ਮੰਗ ਕੇ ਚੰਡੀਗੜ੍ਹ ’ਤੇ ਆਪਣਾ ਬਣਦਾ ਦਾਅਵਾ ਸਰੰਡਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਨੂੰ ਵਰਤ ਰਹੀ ਹੈ। ਪੰਜਾਬ ਦੇ ਖਜ਼ਾਨੇ ਨੂੰ ਵਰਤ ਰਹੇ ਹਨ। ਪੰਜਾਬ ਦੇ ਖਜ਼ਾਨੇ ਵਿੱਚੋਂ ਸਾਢੇ 700 ਕਰੋੜ ਰੁਪਿਆ ਠੱਗ ਕੇ ਹਰ ਸੂਬੇ, ਜਿਥੇ ਵੀ ਇਨ੍ਹਾਂ ਨੇ ਚੋਣ ਲੜਨੀ ਹੈ ਉਥੇ ਇਹ ਪੈਸਾ ਇਸ਼ਤਿਹਾਰ ਲਾਉਣ ਲਈ ਵਰਤਿਆ ਜਾ ਰਿਹਾ ਹੈ। ਸਾਡਾ ਪੈਸਾ, ਸਾਡਾ ਖਜ਼ਾਨਾ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਨੂੰ ਖੜ੍ਹਾ ਕੀਤਾ ਜਾ ਰਿਹਾ ਹੈ।