ਹੁਣੇ ਹੁਣੇ ਮਜੀਠੀਆ ਤੇ ਬਾਦਲ ਨੇ ਦਿੱਤਾ ਠੋ'ਕ'ਵਾ ਜਵਾਬ।

Tags

ਜ਼ੀਰਾ ਦੇ ਕਸਬਾ ਮੱਲਾਂਵਾਲਾ ਵਿਖੇ 2017 ਵਿੱਚ ਅਕਾਲੀ ਵਰਕਰਾਂ ਦੀਆਂ ਨਾਮਜ਼ਦਗੀਆਂ ਨਾਜਾਇਜ਼ ਤੌਰ ਉਤੇ ਖਾਰਜ ਕਰ ਦਿੱਤੀਆਂ ਗਈਆਂ ਸਨ, ਜਿਸ ਦੇ ਰੋਸ ਵਜੋਂ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਵੱਲੋਂ ਹਰੀਕੇ ਪੱਤਣ ਪੁਲ਼ ਨੂੰ ਜਾਮ ਕਰ ਕੇ ਧਰਨਾ ਦਿੱਤਾ ਗਿਆ ਸੀ, ਜਿਸ ਉਤੇ ਇਨ੍ਹਾਂ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ। ਇਸੇ ਕੇਸ ਵਿੱਚ ਅੱਜ ਬਿਕਰਮ ਮਜੀਠੀਆ ਤੇ ਸੁਖਬੀਰ ਸਿੰਘ ਬਾਦਲ ਅਦਾਲਤ ਵਿੱਚ ਪੇਸ਼ ਹੋਏ। ਦਸੰਬਰ 2017 ਵਿਚ ਪੰਚਾਇਤੀ ਚੋਣਾਂ ਦੌਰਾਨ ਜ਼ੀਰਾ ਦੇ ਕਸਬਾ ਮੱਲਾਂਵਾਲਾ ਵਿਖੇ ਅਕਾਲੀ ਵਰਕਰਾਂ ਦੀਆਂ ਨਾਮਜ਼ਦਗੀਆਂ ਨਾਜਾਇਜ਼ ਤੌਰ ਉਤੇ ਖਾਰਜ ਕਰ ਦਿੱਤੀਆਂ ਗਈਆਂ ਸਨ,

ਜਿਸ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਲਾਕੇ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਹਰੀਕੇ ਪੱਤਣ ਪੁਲ਼ ਨੂੰ ਜਾਮ ਕਰ ਕੇ ਧਰਨਾ ਦਿੱਤਾ ਗਿਆ ਸੀ ਅਤੇ 8 ਦਿਸੰਬਰ 2017 ਨੂੰ ਸੁਖਬੀਰ ਸਿੰਘ ਬਾਦਲ, ਬਿਕਰਮ ਜੀਤ ਸਿੰਘ ਮਜੀਠੀਆ ਸਮੇਤ 49 ਲੋਕਾਂ ਉਤੇ ਪਰਚਾ ਦਰਜ ਕੀਤਾ ਗਿਆ ਸੀ, ਉਸੇ ਕੇਸ ਸਬੰਧੀ ਅੱਜ ਤਰੀਕ ਸੀ ਅਤੇ ਪਰਚੇ ਵਿਚ ਨਾਮਜ਼ਦ ਸਮੂਹ ਅਕਾਲੀ ਆਗੂਆਂ ਵਲੋਂ ਹਾਜ਼ਰੀ ਭਰੀ ਗਈ, ਪਰ ਅਕਾਲੀ ਲੀਡਰ ਸੁਖਵੰਤ ਸਿੰਘ ਥੇਹ ਕਲੰਦਰ ਦੀ ਸਿਹਤ ਖਰਾਬ ਹੋਣ ਕਾਰਨ ਹਾਜ਼ਰੀ ਮੁਆਫ ਹੋਈ। ਇਸ ਕੇਸ ਸਬੰਧੀ ਅਗਲੀ ਤਰੀਕ 7 ਜੁਲਾਈ 2023 ਦਿੱਤੀ ਗਈ ਹੈ।