ਹੁਣ ਸੁਖਬੀਰ ਤੋ ਬਾਅਦ ਬਾਜਵੇ ਨੇ ਪਾ ਦਿੱਤੀਆਂ ਢਿੱਡੀ ਪੀੜਾ।।

Tags

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਕ ਵਾਰ ਫਿਰ ਆਪ ਸਰਕਾਰ ਦੇ ਮੰਤਰੀ ਦੀ ਵਾਇਰਲ ਵੀਡੀਓ ਦਾ ਮਾਮਲਾ ਚੁੱਕਿਆ ਹੈ। ਬਾਜਵਾ ਨੇ ਇਹ ਵੀ ਕਿਹਾ ਹੈ ਕਿ ਜਦੋਂ ਵੀਡੀਓ ਦੀ ਫੋਰੈਂਸਿਕ ਜਾਂਚ ਵੀ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਪੀੜਤ ਨੇ ਖੁੱਲ੍ਹੇਆਮ ਕੈਬਨਿਟ ਮੰਤਰੀ ਨੂੰ ਇਸ ਮਾਮਲੇ ਦਾ ਮੁਲਜਮ ਦੱਸਿ ਹੈ। ਫਿਰ ਕੋਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦਾ ਕੋਈ ਤਰਕ ਨਹੀਂ ਰਹਿ ਜਾਂਦਾ। ਇਹ ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਸਰਕਾਰ ਇਹ ਮਾਮਲਾ ਠੰਡੇ ਬਸਤੇ ਵਿੱਚ ਪਾਉਣਾ ਚਾਹੁੰਦੀ ਹੈ। ਇਹ ਵੀ ਯਾਦ ਰਹੇ ਕਿ ਪੰਜਾਬ ਦੇ ਕੈਬਨਿਟ ਮੰਤਰੀ ਕਟਾਰੂਚੱਕ ਦੀ ਕਥਿਤ ਵੀਡੀਓ ਵਾਇਰਲ ਹੋਣ ਦੇ ਮਾਮਲੇ ਉੱਤੇ ਕੌਮੀ ਐਸਸੀ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ

ਅਤੇ ਇਸ ਸਬੰਧੀ ਪੰਜਾਬ ਪੁਲਿਸ ਨੂੰ ਸ਼ਿਕਾਇਤਕਰਤਾ ਦੀ ਸਟੇਟਮੈਂਟ ਵੀਡੀਓ ਕਾਨਫਰੰਸ ਰਾਹੀਂ ਲੈਣ ਦੀ ਸਿਫ਼ਾਰਿਸ਼ ਕੀਤੀ ਹੈੈ। ਅੱਜ ਲੁਧਿਆਣਾ ਪਹੁੰਚੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਇਸ ਮਾਮਲੇ ਨਾਲ ਸਬੰਧਤ ਸ਼ਖਸ਼ ਦਿੱਲੀ ਵਿੱਚ ਰਹਿੰਦਾ ਹੈ ਅਤੇ ਉਸ ਨੂੰ ਪੰਜਾਬ ਆਉਣ ਤੋਂ ਡਰ ਹੈ, ਇਸ ਕਰਕੇ ਉਹ ਪੰਜਾਬ ਆ ਕੇ ਪੰਜਾਬ ਪੁਲਿਸ ਨੂੰ ਸਟੇਟਮੈਂਟ ਦੇਣ ਤੋਂ ਕਤਰਾ ਰਿਹਾ ਹੈ। ਉਸਨੇ ਇਹ ਜ਼ਰੂਰ ਕਿਹਾ ਹੈ ਕਿ ਉਹ ਆਨਲਾਈਨ ਜਾਂ ਫਿਰ ਵੀਡੀਓ ਕਾਨਫਰੰਸ ਤੇ ਆਪਣੀ ਸਟੇਟਮੈਂਟ ਦੇ ਸਕਦਾ ਹੈ ਜਾਂ ਫਿਰ ਪੰਜਾਬ ਪੁਲਿਸ ਦਿੱਲੀ ਆ ਕੇ ਉਸ ਦੀ ਸਟੇਟਮੈਂਟ ਲੈ ਸਕਦੀ ਹੈ ਪਰ ਉਹ ਪੰਜਾਬ ਨਹੀ ਆ ਸਕਦਾ। ਕਿਉਂਕਿ ਉਸ ਨੂੰ ਡਰ ਹੈ ਕਿ ਪਾਵਰ ਦੀ ਵਰਤੋਂ ਕਰਕੇ ਉਸ ਦਾ ਕੋਈ ਨੁਕਸਾਨ ਹੋ ਸਕਦਾ ਹੈ।